Welcome to Canadian Punjabi Post
Follow us on

30

December 2024
ਬ੍ਰੈਕਿੰਗ ਖ਼ਬਰਾਂ :
ਮਸਕ ਨੇ ਕਿਹਾ- ਐੱਚ1 ਵੀਜ਼ਾ ਪ੍ਰੋਗਰਾਮ ਖਤਮ ਹੋਣ ਵਰਗਾ, ਸੁਧਾਰ ਦੀ ਲੋੜ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤਤਾਲਿਬਾਨ ਨੇ ਘਰਾਂ 'ਚ ਖਿੜਕੀਆਂ ਬਣਾਉਣ 'ਤੇ ਲਗਾਈ ਪਾਬੰਦੀ, ਕਿਹਾ- ਜਿੱਥੋਂ ਔਰਤਾਂ ਦਿਖਾਈ ਦੇਣ ਉੱਥੇ ਖਿੜਕੀਆਂ ਨਾ ਬਣਾਓ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੋਸਟੇਟ ਸਰਜਰੀ ਕਰਵਾਈ, ਰਿਕਵਰੀ ਲਈ ਅੰਡਰਗਾਊਂਡ ਕਮਰੇ ਵਿੱਚ ਹੋਏ ਸਿਫ਼ਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ, 100 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ ਲਿਆਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
 
ਪੰਜਾਬ

ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ : ਵਧੀਕ ਡਿਪਟੀ ਕਮਿਸ਼ਨਰ

December 18, 2024 11:48 AM

-ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ : ਚਾਰੂਮਿਤਾ
-ਜਿ਼ਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ
ਮੋਗਾ, 18 ਦਸੰਬਰ (ਗਿਆਨ ਸਿੰਘ): ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜਿ਼਼ਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ ਨੂੰ ਪ੍ਰਾਪਤ ਕਰਨਾ ਹਰੇਕ ਬੈਂਕ ਦਾ ਫਰਜ਼ ਬਣਦਾ ਹੈ। ਉਹ ਸਥਾਨਕ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਸਨ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਬੈਂਕਾਂ ਨੂੰ ਖੇਤੀਬਾੜੀ ਖੇਤਰ ਅਤੇ ਹੋਰ ਤਰਜੀਹੀ ਖੇਤਰਾਂ ਦੇ ਟੀਚੇ ਹਰ ਹਾਲ ਵਿੱਚ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਦੱਸਣਯੋਗ ਹੈ ਇਸ ਤਿਮਾਹੀ ਦੌਰਾਨ ਤਰਜੀਹੀ ਖੇਤਰ ਵਿੱਚ 96 ਫੀਸਦੀ, ਖੇਤੀਬਾੜੀ ਖੇਤਰ ਵਿੱਚ 124 ਫੀਸਦੀ ਅਤੇ ਐੱਮ ਐੱਸ ਐੱਮ ਈ ਖੇਤਰ ਵਿੱਚ 37 ਫੀਸਦੀ ਟੀਚਾ ਪ੍ਰਾਪਤ ਕੀਤਾ ਗਿਆ ਹੈ। ਜੋ ਕਿ ਕੁੱਲ 87 ਫੀਸਦੀ ਬਣਦਾ ਹੈ। ਇਸਨੂੰ ਹੋਰ ਵਧਾਉਣ ਬਾਰੇ ਕਿਹਾ ਗਿਆ।
ਉਹਨਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕਈ ਬੈਂਕਾਂ ਵਾਲਿਆਂ ਨੂੰ ਖੁਦ ਹੀ ਕਈ ਲੋਕ ਹਿੱਤ ਸਕੀਮਾਂ ਦੀ ਜਾਣਕਾਰੀ ਨਹੀਂ ਹੈ। ਜਾਣਕਾਰੀ ਦੀ ਅਣਹੋਂਦ ਵਿੱਚ ਉਹ ਆਮ ਲੋਕਾਂ ਨੂੰ ਵੀ ਜਾਣਕਾਰੀ ਦੇਣ ਵਿੱਚ ਅਸਮਰੱਥ ਹੁੰਦੇ ਹਨ। ਇਹੀ ਕਾਰਨ ਹੈ ਕਿ ਕਈ ਲੋੜਵੰਦ ਲੋਕ ਇਹਨਾਂ ਸਕੀਮਾਂ ਦਾ ਲਾਭ ਲੈਣ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਹਨਾਂ ਨੇ ਲੀਡ ਬੈਂਕ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬੈਂਕਾਂ ਵਾਲਿਆਂ ਅਤੇ ਆਮ ਲੋਕਾਂ ਦੀ ਜਾਣਕਾਰੀ ਲਈ ਜਾਗਰੂਕਤਾ ਕੈਂਪ ਲਗਾਏ ਜਾਣ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਅੱਟਲ ਪੈਨਸ਼ਨ ਯੋਜਨਾ ਆਦਿ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਫੀ ਮਹੱਤਵਪੂਰਨ ਹਨ। ਇਸ ਕਰਕੇ ਇਹਨਾਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਬੈਂਕਾਂ ਨੂੰ ਕਿਹਾ ਕਿ ਇਸ ਸਬੰਧੀ ਕੈਂਪ ਲਗਾਏ ਜਾਣ। ਦਿਹਾਤੀ ਖੇਤਰਾਂ ਦੀਆਂ ਬੈਂਕਾਂ ਵੀ ਕੈਂਪ ਲਗਾਉਣਾ ਜ਼ਰੂਰੀ ਬਣਾਉਣ। ਲੋਨ ਮਨਜੂਰ ਨਾ ਹੋਣ ਕਾਰਨ ਲੋਕ ਪਿੱਛੇ ਹੱਟ ਜਾਂਦੇ ਹਨ ਅਤੇ ਉਹ ਆਪਣੇ ਪੈਰਾਂ ਉੱਤੇ ਖੜ੍ਹੇ ਨਹੀਂ ਹੋ ਸਕਦੇ।
ਉਹਨਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਕਰਜ਼ਾ ਸਕੀਮਾਂ ਦਾ ਲਾਭ ਹਰੇਕ ਨੂੰ ਮਿਲੇ। ਇਹ ਵਿਭਾਗਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਸਿਰਫ ਯੋਗ ਵਿਅਕਤੀਆਂ ਦਾ ਹੀ ਅਪਲਾਈ ਕਰਵਾਇਆ ਜਾਵੇ। ਤਾਂ ਜੋ ਬੈਂਕਾਂ ਵਾਲਿਆਂ ਦਾ ਸਮਾਂ ਬਰਬਾਦ ਨਾ ਹੋਵੇ। ਮੀਟਿੰਗ ਵਿੱਚ ਲੀਡ ਬੈਂਕ ਮੈਨੇਜਰ ਚਿਰੰਜੀਵ ਸਿੰਘ ਅਤੇ ਹੋਰ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ