Welcome to Canadian Punjabi Post
Follow us on

30

December 2024
ਬ੍ਰੈਕਿੰਗ ਖ਼ਬਰਾਂ :
ਮਸਕ ਨੇ ਕਿਹਾ- ਐੱਚ1 ਵੀਜ਼ਾ ਪ੍ਰੋਗਰਾਮ ਖਤਮ ਹੋਣ ਵਰਗਾ, ਸੁਧਾਰ ਦੀ ਲੋੜ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤਤਾਲਿਬਾਨ ਨੇ ਘਰਾਂ 'ਚ ਖਿੜਕੀਆਂ ਬਣਾਉਣ 'ਤੇ ਲਗਾਈ ਪਾਬੰਦੀ, ਕਿਹਾ- ਜਿੱਥੋਂ ਔਰਤਾਂ ਦਿਖਾਈ ਦੇਣ ਉੱਥੇ ਖਿੜਕੀਆਂ ਨਾ ਬਣਾਓ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੋਸਟੇਟ ਸਰਜਰੀ ਕਰਵਾਈ, ਰਿਕਵਰੀ ਲਈ ਅੰਡਰਗਾਊਂਡ ਕਮਰੇ ਵਿੱਚ ਹੋਏ ਸਿਫ਼ਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ, 100 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ ਲਿਆਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
 
ਪੰਜਾਬ

ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

December 18, 2024 11:49 AM

- ਪਿਛਲੇ ਸਾਲ ਦੌਰਾਨ 583 ਕੇਸਾਂ ਵਿੱਚ ਜ਼ਬਤ ਕੀਤੇ ਵਾਹਨ, ਗਹਿਣੇ, ਘਰੇਲੂ ਸਮਾਨ ਸਮੇਤ ਹੋਰ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਕੀਤਾ ਗਿਆ ਵਾਪਸ: ਡੀਜੀਪੀ ਗੌਰਵ ਯਾਦਵ
-ਗੁੰਮ ਹੋਏ 100 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ
ਚੰਡੀਗੜ੍ਹ, 18 ਦਸੰਬਰ (ਪੋਸਟ ਬਿਊਰੋ): ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਲਾਈਨਜ਼, ਜਲੰਧਰ ਵਿਖੇ ਵਿਸ਼ੇਸ਼ ਈਵੈਂਟ “ਅਰਪਣ ਸਮਾਰੋਹ” ਕਰਵਾਇਆ ਗਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਮਾਗਮ ਦੇ ਹਿੱਸੇ ਵਜੋਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿਛਲੇ ਸਾਲ ਦੌਰਾਨ ਸ਼ਹਿਰ ਵਿੱਚ ਦਰਜ 583 ਵੱਖ-ਵੱਖ ਕੇਸਾਂ ਵਿੱਚ ਜ਼ਬਤ ਕੀਤੇ 413 ਵਾਹਨ, 85 ਮੋਬਾਈਲ ਫੋਨ, ਕਈ ਘਰੇਲੂ ਸਮਾਨ, ਗਹਿਣੇ ਆਦਿ ਸਫਲਤਾਪੂਰਵਕ ਵਾਪਸ ਕੀਤੇ ਹਨ।
ਇਸ ਤੋਂ ਇਲਾਵਾ, 20 ਲੱਖ ਰੁਪਏ ਦੇ ਲਗਭਗ 100 ਗੁੰਮ ਹੋਏ ਸਮਾਰਟਫ਼ੋਨ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀਈਆਈਆਰ) ਪੋਰਟਲ ਰਾਹੀਂ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਮਾਜ ਦੇ ਹਿੱਤਾਂ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰਦਿਆਂ ਨਿਆਂ, ਸੁਰੱਖਿਆ ਅਤੇ ਭਰੋਸੇ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ, ਸੀ.ਪੀ. ਸਵਪਨ ਸ਼ਰਮਾ ਨੇ ਕਿਹਾ ਕਿ ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ ਨਾਲ ਕਮਾਇਆ ਸਮਾਨ, ਜੋ ਜਾਂ ਤਾਂ ਚੋਰੀ ਹੋ ਗਿਆ ਸੀ, ਖੋਹਿਆ ਗਿਆ ਸੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ, ਵਾਪਸ ਕਰਕੇ ਉਹਨਾਂ ਦਰਮਿਆਨ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਆਪਣੀਆਂ ਗੁੰਮ ਹੋਈਆਂ ਵਸਤੂਆਂ ਨੂੰ ਮੁੜ ਹਾਸਲ ਕਰਨ ਦੀ ਆਸ ਵਿੱਚ ਕਾਫ਼ੀ ਗਿਣਤੀ ‘ਚ ਸ਼ਿਕਾਇਤਕਰਤਾ ਇਸ ਈਵੈਂਟ ਵਿੱਚ ਸਾਮਲ ਹੋਏ। ਉਨ੍ਹਾਂ ਅੱਗੇ ਦੱਸਿਆ ਇਹ ਸਮਾਗਮ ਇਸ ਅਧਿਕਾਰ ਖੇਤਰ ਵਾਲੇ 14 ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਮਹਿਲਾ ਪੁਲਿਸ ਸਟੇਸ਼ਨ ਦੇ ਐਸਐਚਓਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਨ੍ਹਾਂ ਨੇ ਜ਼ਬਤ ਕੀਤੀਆਂ ਵਸਤੂਆਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰਨ ਲਈ ਤਨਦੇਹੀ ਨਾਲ ਕੰਮ ਕੀਤਾ।
ਜ਼ਬਤ ਕੀਤੀਆਂ ਵਸਤੂਆਂ ਨੂੰ ਸਮੇਂ ਸਿਰ ਵਾਪਸ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ, ਸੀਪੀ ਨੇ ਕਿਹਾ ਕਿ ਇਸ ਨਾਲ ਵਸਤੂਆਂ ਦੀ ਕੀਮਤ ਬਰਕਰਾਰ ਰਹਿੰਦੀ ਹੈ ਅਤੇ ਇਹ ਵਰਤੋਂ ਯੋਗ ਸਥਿਤੀ ਵਿੱਚ ਰਹਿੰਦੀਆਂ ਹਨ।
ਇਸ ਦੌਰਾਨ, ਆਪਣੀ ਵਸਤੂਆਂ ਪ੍ਰਾਪਤ ਕਰਨ ਵਾਲਿਆਂ ਨੇ ਪੁਲਿਸ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ। ਇੱਕ ਲਾਭਪਾਤਰੀ ਬਲਜੀਤ ਕੌਰ ਨੇ ਕਿਹਾ, "ਮੈਂ ਆਪਣੇ ਚੋਰੀ ਹੋਏ ਸਮਾਰਟਫ਼ੋਨ ਨੂੰ ਮੁੜ ਪ੍ਰਾਪਤ ਕਰਨ ਦੀ ਪੂਰੀ ਉਮੀਦ ਗੁਆ ਬੈਠੀ ਸੀ, ਪਰ ਮੈਂ ਜਲੰਧਰ ਪੁਲਿਸ ਦੀ ਧੰਨਵਾਦੀ ਹਾਂ ਜਿਹਨਾਂ ਦੇ ਯਤਨਾਂ ਸਦਕਾ ਮੈਨੂੰ ਮੇਰਾ ਫੋਨ ਵਾਪਸ ਮਿਲ ਗਿਆ ਹੈ।" ਇਸੇ ਤਰ੍ਹਾਂ ਦੀਆਂ ਭਾਵਨਾਵਾਂ ਮਨਜੀਤ ਸਿੰਘ, ਜੋਤੀ, ਰਾਕੇਸ਼ ਕੁਮਾਰ ਅਤੇ ਅਰਵਿੰਦ ਕੁਮਾਰ ਸਮੇਤ ਹੋਰ ਲਾਭਪਾਤਰੀਆਂ ਨੇ ਵੀ ਪ੍ਰਗਟ ਕੀਤੀਆਂ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ