Welcome to Canadian Punjabi Post
Follow us on

30

December 2024
ਬ੍ਰੈਕਿੰਗ ਖ਼ਬਰਾਂ :
ਮਸਕ ਨੇ ਕਿਹਾ- ਐੱਚ1 ਵੀਜ਼ਾ ਪ੍ਰੋਗਰਾਮ ਖਤਮ ਹੋਣ ਵਰਗਾ, ਸੁਧਾਰ ਦੀ ਲੋੜ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤਤਾਲਿਬਾਨ ਨੇ ਘਰਾਂ 'ਚ ਖਿੜਕੀਆਂ ਬਣਾਉਣ 'ਤੇ ਲਗਾਈ ਪਾਬੰਦੀ, ਕਿਹਾ- ਜਿੱਥੋਂ ਔਰਤਾਂ ਦਿਖਾਈ ਦੇਣ ਉੱਥੇ ਖਿੜਕੀਆਂ ਨਾ ਬਣਾਓ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੋਸਟੇਟ ਸਰਜਰੀ ਕਰਵਾਈ, ਰਿਕਵਰੀ ਲਈ ਅੰਡਰਗਾਊਂਡ ਕਮਰੇ ਵਿੱਚ ਹੋਏ ਸਿਫ਼ਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ, 100 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ ਲਿਆਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
 
ਪੰਜਾਬ

ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

December 18, 2024 11:50 AM

ਚੰਡੀਗੜ੍ਹ, 18 ਦਸੰਬਰ (ਪੋਸਟ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੇ ਮਹੀਨਾ ਅਕਤੂਬਰ 2024 ਵਿੱਚ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਕੁੱਲ 65478 ਔਰਤ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ’ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ, ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਲਾਜਮੀ ਹੈ ਜੋ ਬੈਂਕ ਖਾਤੇ ਨਾਲ ਲਿੰਕ ਹੋਣਾ ਜ਼ਰੂਰੀ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ, ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ