Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

December 18, 2024 11:51 AM

-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੇਵਾ ਕਾਰਜ ਪ੍ਰਸੰਸਾਯੋਗ ਤੇ ਪ੍ਰੇਰਨਾਸਰੋਤ : ਸੰਧਵਾਂ
ਕੋਟਕਪੂਰਾ, 18 ਦਸੰਬਰ (ਗਿਆਨ ਸਿੰਘ): ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਸਥਿਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿੱਚ ਸਰਦੀ ਦੇ ਕੱਪੜੇ ਅਤੇ ਹੋਰ ਵਸਤੂਆਂ ਪਹੁੰਚਾਉਣ ਲਈ ਕਰਵਾਏ ਗਏ ਸਮਾਰੋਹ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੋਰੀਆ, ਉਪ ਚੇਅਰਮੈਨ ਬਿੱਟਾ ਠੇਕੇਦਾਰ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ 1996 ਵਿੱਚ ਪਹਿਲੀਵਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇਕ ਸ਼ਖਸ਼ੀਅਤ ਉਸਾਰੀ ਕੈਂਪ ਵਿੱਚ ਸ਼ਮੂਲੀਅਤ ਕੀਤੀ, ਜਿਸ ਨੇ ਉਨ੍ਹਾਂ ਦੀ ਜਿੰਦਗੀ ਤਬਦੀਲ ਕਰਕੇ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਪੀੜੀ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਦੀ ਜਰੂਰਤ ਹੈ, ਜਿਸ ਲਈ ਇਸ ਤਰਾਂ ਦੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਵੱਡਮੁੱਲੀਆਂ ਸੇਵਾਵਾਂ ਨਿਭਾਅ ਰਹੀਆਂ ਹਨ। ਉਨ੍ਹਾਂ ਗੁਰੂ ਨਾਨਕ ਮੋਦੀਖਾਨਾ ਦੇ ਸੰਚਾਲਕਾਂ ਅਤੇ ਸੇਵਾਦਾਰਾਂ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਤੇ ਕਿਹਾ ਕਿ ਅੱਜ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦੀ ਬਹੁਤ ਸਖਤ ਜਰੂਰਤ ਹੈ ਤੇ ਜਿਹੜੀਆਂ ਸੰਸਥਾਵਾਂ, ਜਥੇਬੰਦੀਆਂ ਇਹ ਸੇਵਾ ਕਾਰਜ ਕਰ ਰਹੀਆਂ ਹਨ, ਸਮੁੱਚੇ ਦੇਸ਼ ਅਤੇ ਸਮਾਜ ਨੂੰ ਉਨ੍ਹਾਂ ’ਤੇ ਮਾਣ ਹੈ।
ਇਸ ਮੌਕੇ ਡਾ. ਸੁਖਚੈਨ ਸਿੰਘ ਬਰਾੜ, ਪੋ੍ਰ. ਐੱਚ.ਐੱਸ. ਪਦਮ, ਕੈਪ. ਜਰਨੈਲ ਸਿੰਘ ਮਾਨ, ਡਾ. ਦੇਵ ਰਾਜ, ਮਨਤਾਰ ਸਿੰਘ ਮੱਕੜ ਅਤੇ ਗੁਰਵਿੰਦਰ ਸਿੰਘ ਸਿਵੀਆਂ ਆਦਿ ਨੇ ਸਾਹਿਤਕ ਅਤੇ ਉਸਾਰੂ ਰਚਨਾਵਾਂ ਨਾਲ ਆਪਣੀ ਹਾਜਰੀ ਲਵਾਈ। ਕਲੱਬ ਦੇ ਪ੍ਰੈਸ ਸਕੱਤਰ ਗੁਰਮੀਤ ਸਿੰਘ
ਮੀਤਾ, ਡਾ ਅਵੀਨਿੰਦਰਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਖਾਲਸਾ ਨੇ ਜਥੇਬੰਦੀ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦਾ ਸੰਖੇਪ ਵਿੱਚ ਜਿਕਰ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਮੋਦੀਖਾਨਾ ਵਿੱਚੋਂ ਹੁਣ ਤੱਕ 32 ਹਜਾਰ ਤੋਂ ਜਿਆਦਾ ਪਰਿਵਾਰ ਵੱਖ ਵੱਖ ਕਿਸਮਾਂ ਦੀ ਮਦਦ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਜਰੂਰਤਮੰਦ ਦੀ ਬੇਟੀ ਦਾ ਵਿਆਹ, ਬੱਚਿਆਂ ਦੀ ਫੀਸ, ਮਕਾਨ ਦੀ ਮੁਰੰਮਤ, ਖੁਸ਼ੀ-ਗਮੀ ਦੇ ਸਮਾਗਮਾ ਮੌਕੇ ਮੱਦਦ ਕਰਨੀ ਹੈ ਤਾਂ ਪਹਿਲਾਂ ਉਸਦੀ ਡੂੰਘਾਈ ਨਾਲ ਬਕਾਇਦਾ ਪੜਤਾਲ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ
ਜਥੇਬੰਦੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਅਜੇ ਹੋਰ ਅਨੇਕਾਂ ਸੇਵਾ ਕਾਰਜਾਂ ਦੀ ਰਣਨੀਤੀ ਤਿਆਰ ਕਰਨ ਦੀ ਵਿਵਸਥਾ ਬਾਰੇ ਵੀ ਵਿਚਾਰ ਚਰਚਾ ਚੱਲ ਰਹੀ ਹੈ।
ਇਸ ਮੌਕੇ ਕਲੱਬ ਦੇ ਅਨੇਕਾਂ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਸਪੀਕਰ ਸੰਧਵਾਂ ਦੀ ਟੀਮ ਦੇ ਮੈਂਬਰ ਵੀ ਹਾਜਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ