Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

December 20, 2024 09:23 AM

ਚੰਡੀਗੜ੍ਹ, 20 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸਿ਼ਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ 'ਚ ਦਰਜ ਕੀਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ