ਬਰੇਲੀ, 24 ਦਸੰਬਰ (ਪੋਸਟ ਬਿਊਰੋ): ਬਰੇਲੀ ਦੀ ਜਿ਼ਲ੍ਹਾ ਅਦਾਲਤ ਦੇ ਜੱਜ ਨੇ ਸੰਸਦ ਵਿਚ ‘ਜੈ ਫ਼ਲਸਤੀਨ’ ਬੋਲਣ ਦੇ ਮਾਮਲੇ ਵਿਚ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਕੌਮੀ ਪ੍ਰਧਾਨ ਅਸਦੂਦੀਨ ਓਵਾਇਸੀ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ। ਇਕ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਸਬੰਧੀ 7 ਜਨਵਰੀ ਨੂੰ ਸੁਣਵਾਈ ਤੈਅ ਕੀਤੀ ਹੈ। ਸੰਸਦ ਵਿਚ ‘ਜੈ ਫ਼ਲਸਤੀਨ’ ਬੋਲਣ ਦੇ ਮਾਮਲੇ ਵਿਚ ਓਵਾਇਸੀ ਖਿਲਾਫ਼ ਐਡਵੋਕੇਟ ਵਰਿੰਦਰ ਗੁਪਤਾ ਨੇ ਇਕ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿਚ ਉਨ੍ਹਾਂ ’ਤੇ ਸੰਵਿਧਾਨਕ ਅਤੇ ਕਾਨੂੰਨੀ ਸਿਧਾਂਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਐਡਵੋਕੇਟ ਵਰਿੰਦਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਸਾਂਸਦ-ਵਿਧਾਇਕਾਂ ਦੀ ਵਿਚ ਅਸਦੂਦੀਨ ਓਵਾਇਸੀ ਖਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਜਿ਼ਲ੍ਹਾ ਜੱਜ ਦੀ ਅਦਾਲਤ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ।