Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਪਾਕਿਸਤਾਨ ਨੇ ਅਫਗਾਨਿਸਤਾਨ 'ਚ ਕੀਤਾ ਹਵਾਈ ਹਮਲਾ, 46 ਮੌਤਾਂ
 
ਪੰਜਾਬ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

December 24, 2024 11:03 AM

- ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ
ਚੰਡੀਗੜ੍ਹ, 24 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ।
ਅਮਨ ਅਰੋੜਾ ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ।
ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਈ-ਪਾਸ ਪ੍ਰਣਾਲੀ ਨਾਗਰਿਕਾਂ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਲਈ ਵੀ ਕੰਮ ਨੂੰ ਸੌਖਾ ਕਰੇਗੀ।
ਇਸ ਨਵੀਂ ਪ੍ਰਣਾਲੀ ਦੇ ਲਾਭਾਂ ਦਾ ਜ਼ਿਕਰ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਨਾਗਰਿਕ ਅਤੇ ਸਰਕਾਰੀ ਅਧਿਕਾਰੀ ਕੁਨੈਕਟ ਪੋਰਟਲ ਰਾਹੀਂ ਜਾਂ -1 ਅਤੇ -2 ਦੇ ਰਿਸੈਪਸ਼ਨ ਕਾਊਂਟਰ 'ਤੇ ਸੁਵਿਧਾਜਨਕ ਤੌਰ 'ਤੇ ਵਿਜ਼ਟਰ ਪਾਸਾਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਹੁਣ ਬਿਨੈਕਾਰ ਆਪਣੀਆਂ ਅਰਜ਼ੀਆਂ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਏ.ਡੀ.ਓ. ਸ਼ਾਖਾ ਵੱਲੋਂ ਦਿੱਤੀਆਂ ਗਈਆਂ ਲਾਗਇਨ ਆਈ.ਡੀਜ਼. ਦੀ ਵਰਤੋਂ ਕਰਕੇ ਪਾਸ ਲਈ ਆਈਆਂ ਬੇਨਤੀਆਂ ਨੂੰ ਸਬੰਧਤ ਵਿਭਾਗ ਮਨਜ਼ੂਰ ਜਾਂ ਅਸਵੀਕਾਰ ਕਰ ਸਕਦੇ ਹਨ। ਪ੍ਰਵਾਨਿਤ ਪਾਸ ਸਿੱਧੇ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਐਸ.ਐਮ.ਐਸ. ਜਾਂ ਵਟਸਐਪ ਰਾਹੀਂ ਭੇਜੇ ਜਾਣਗੇ। ਸਕੱਤਰੇਤ ਪਹੁੰਚਣ 'ਤੇ ਸੁਰੱਖਿਆ ਅਧਿਕਾਰੀਆਂ ਨੂੰ ਤਸਦੀਕ ਲਈ ਵਿਜ਼ਟਰ ਆਪਣਾ ਆਨਲਾਈਨ ਕਿਊ. ਆਰ. ਕੋਡ ਆਪਣੇ ਆਈ.ਡੀ. ਪਰੂਫ਼ ਸਮੇਤ ਪੇਸ਼ ਕਰਨਗੇ।
ਅਮਨ ਅਰੋੜਾ ਨੇ ਕਿਹਾ, "ਇਹ ਡਿਜ਼ੀਟਲ ਪਹਿਲਕਦਮੀ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਬੇਲੋੜੀ ਦੇਰੀ ਅਤੇ ਕਾਗਜ਼ੀ ਕਾਰਵਾਈਆਂ ਨੂੰ ਖਤਮ ਕਰਕੇ ਅਸੀਂ ਨਾਗਰਿਕਾਂ ਲਈ ਸਰਕਾਰੀ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾ ਕੇ ਉਹਨਾਂ ਦੇ ਸਮੁੱਚੇ ਅਨੁਭਵ ਨੂੰ ਬਿਹਤਰ ਬਣਾ ਰਹੇ ਹਾਂ।”

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ