Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਯਾਰਕਡੇਲ ਮਾਲ ਕੋਲ ਟੀਟੀਸੀ ਬਸ ਤੇ ਕਾਰ ਦੀ ਟੱਕਰ `ਚ ਦੋ ਲੋਕ ਜ਼ਖ਼ਮੀਯਾਰਕ ਰੀਜਨ ਪੁਲਿਸ ਨੇ ਕਾਰ ਚੋਰੀ ਕਰਨ ਦੀ ਕੋਸਿ਼ਸ਼ ਨੂੰ ਕੀਤਾ ਨੂੰ ਅਸਫਲਪੁਲਿਸ ਨੇ ਬਰੈਂਪਟਨ ਦੇ ਘਰ `ਚੋਂ ਤਿੰਨ ਅਗਵਾਹ ਕੀਤੇ ਵਿਅਕਤੀਆਂ ਨੂੰ ਛੁਡਵਾਇਆ, 10 ਮੁਲਜ਼ਮਾਂ `ਤੇ ਲਗਾਏ ਚਾਰਜਿਜ਼ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

December 24, 2024 11:05 AM

ਚੰਡੀਗੜ੍ਹ, 24 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਦੇ ਵਸਨੀਕ ਭੋਲਾ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਖੁਦ ਨੂੰ ਪੀ.ਐਸ.ਪੀ.ਸੀ.ਐਲ. ਦਾ ਅਧਿਕਾਰਤ ਠੇਕੇਦਾਰ ਦੱਸਦਿਆਂ ਟਿਊਬਵੈੱਲ ਕੁਨੈਕਸ਼ਨ ਲਗਾਉਣ ਬਦਲੇ ਪੀ.ਐਸ.ਪੀ.ਸੀ.ਐਲ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਦੀ ਤਰਫ਼ੋਂ 35,000 ਰੁਪਏ ਰਿਸ਼ਵਤ ਮੰਗੀ ਅਤੇ ਲਈ ਸੀ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਇਸ ਮਕਸਦ ਲਈ 20 ਹਜ਼ਾਰ ਰੁਪਏ ਹੋਰ ਵੀ ਮੰਗੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ ਦਿਲਜੀਤ ਦੁਸਾਂਝ ਦਾ 31 ਦਸੰਬਰ ਦੀ ਰਾਤ ਲੁਧਿਆਣਾ `ਚ ਹੋਵੇਗਾ ਲਾਈਵ ਕੰਸਰਟ, ਪੀਏਯੂ 'ਚ ਪੈਣਗੀਆਂ ਧਮਾਲਾਂ, ਆਨਲਾਈਨ ਟਿਕਟ ਬੁਕਿੰਗ ਸ਼ੁਰੂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ