Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਯਾਰਕਡੇਲ ਮਾਲ ਕੋਲ ਟੀਟੀਸੀ ਬਸ ਤੇ ਕਾਰ ਦੀ ਟੱਕਰ `ਚ ਦੋ ਲੋਕ ਜ਼ਖ਼ਮੀਯਾਰਕ ਰੀਜਨ ਪੁਲਿਸ ਨੇ ਕਾਰ ਚੋਰੀ ਕਰਨ ਦੀ ਕੋਸਿ਼ਸ਼ ਨੂੰ ਕੀਤਾ ਨੂੰ ਅਸਫਲਪੁਲਿਸ ਨੇ ਬਰੈਂਪਟਨ ਦੇ ਘਰ `ਚੋਂ ਤਿੰਨ ਅਗਵਾਹ ਕੀਤੇ ਵਿਅਕਤੀਆਂ ਨੂੰ ਛੁਡਵਾਇਆ, 10 ਮੁਲਜ਼ਮਾਂ `ਤੇ ਲਗਾਏ ਚਾਰਜਿਜ਼ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

December 24, 2024 11:07 AM

-ਸਹਿ-ਮੁਲਜ਼ਮ ਹੋਟਲ ਮਾਲਕ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 24 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ, ਅਤੇ ਉੱਥੋਂ ਦੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਗੁਲਾਬ ਸਿੰਘ, ਐਸ.ਡੀ.ਓ. ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਸਹਿ-ਮੁਲਜ਼ਮ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਇੱਕ ਸਿ਼ਕਾਇਤ ਦੀ ਵੈਰੀਫਿਕੇਸ਼ਨ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਵਲੋਂ ਪਿੰਡ ਤੂਤ, ਜਿਲ੍ਹਾ ਫਿਰੋਜਪੁਰ ਦੀ ਸਰਪੰਚੀ ਚੋਣ ਲਈ ਅਤੇ ਸੁਖਜੀਤ ਕੌਰ, ਰਸ਼ਪਾਲ ਸਿੰਘ, ਮਨਜੀਤ ਕੌਰ ਅਤੇ ਜਗਮੋਹਨ ਸਿੰਘ ਵੱਲੋਂ ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜਦਗੀ ਫਾਰਮ ਭਰੇ ਸਨ। ਫਾਰਮ ਭਰਨ ਤੋਂ ਬਾਅਦ ਸ਼ਿਕਾਇਤਕਰਤਾ ਨੇ ਫਾਰਮਾਂ ਦੇ ਸਬੰਧ ਵਿੱਚ ਉਕਤ ਦੋਸ਼ੀ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ ਦੇ ਘਰ ਪਿੰਡ ਵਜੀਦਪੁਰ ਵਿਖੇ ਗਿਆ, ਜਿੱਥੇ ਉਸਨੂੰ ਦੋਸ਼ੀ ਗੁਲਾਬ ਸਿੰਘ, ਐਸ.ਡੀ.ਓ ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਵੀ ਮਿਲਿਆ। ਦੋਵਾਂ ਰਿਟਰਨਿੰਗ ਅਫਸਰਾਂ ਨੇ ਸ਼ਿਕਾਇਤਕਰਤਾ ਪਾਸੋਂ ਨਾਮਜ਼ਦਗੀ ਫਾਰਮ ਰੱਦ ਨਾ ਕਰਨ ਬਦਲੇ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਨੂੰ ਇਹ ਰਕਮ ਦੇਣ ਲਈ ਕਿਹਾ।
ਸ਼ਿਕਾਇਤਕਰਤਾ ਨੇ ਆਪਣੇ ਭਰਾ ਜਗਦੇਵ ਸਿੰਘ ਅਤੇ ਹੋਰਨਾਂ ਦੀ ਹਾਜ਼ਰੀ ਵਿੱਚ ਉਕਤ ਰਾਹੁਲ ਨਾਰੰਗ ਨੂੰ 15 ਲੱਖ ਰੁਪਏ ਦੇ ਦਿੱਤੇ ਤਾਂ ਰਾਹੁਲ ਨਾਰੰਗ ਨੂੰ ਜਦੋਂ ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਮੈਂਬਰਾਂ ਸਬੰਧੀ ਪੁੱਛਿਆ ਤਾਂ ਰਾਹੁਲ ਨਾਰੰਗ ਨੇ 8 ਲੱਖ ਰੁਪਏ (ਪ੍ਰਤੀ ਮੈਂਬਰ 2 ਲੱਖ ਰੁਪਏ) ਹੋਰ ਅਦਾਇਗੀ ਬਤੌਰ ਰਿਸ਼ਵਤ ਦੇਣ ਲਈ ਕਿਹਾ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਦੌਰਾਨ ਦੋਸ਼ੀ ਗੁਲਾਬ ਸਿੰਘ ਐਸ.ਡੀ.ਓ. ਅਤੇ ਦੋਸ਼ੀ ਦਵਿੰਦਰ ਸਿੰਘ ਸਬ-ਇੰਸਪੈਕਟਰ ਦੁਆਰਾ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਰਾਹੁਲ ਨਾਰੰਗ, ਮਾਲਕ ਨਿਵੇਦਿਅਮ ਹੋਟਲ ਨਾਲ ਸ਼ਾਹਬਾਜ਼ ਹੋ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਪਾਸੋਂ 23 ਲੱਖ ਰੁਪਏ ਹਾਸਲ ਕਰਨ ਦੇ ਦੋਸ਼ ਸਾਹਮਣੇ ਆਏ ਹਨ ਜਿਸ ਕਰਕੇ ਵਿਜੀਲੈਂਸ ਬਿਊਰੋ ਫਿਰੋਜਪੁਰ ਰੇਂਜ ਦੇ ਥਾਣੇ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ ਦਿਲਜੀਤ ਦੁਸਾਂਝ ਦਾ 31 ਦਸੰਬਰ ਦੀ ਰਾਤ ਲੁਧਿਆਣਾ `ਚ ਹੋਵੇਗਾ ਲਾਈਵ ਕੰਸਰਟ, ਪੀਏਯੂ 'ਚ ਪੈਣਗੀਆਂ ਧਮਾਲਾਂ, ਆਨਲਾਈਨ ਟਿਕਟ ਬੁਕਿੰਗ ਸ਼ੁਰੂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ