Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਯਾਰਕਡੇਲ ਮਾਲ ਕੋਲ ਟੀਟੀਸੀ ਬਸ ਤੇ ਕਾਰ ਦੀ ਟੱਕਰ `ਚ ਦੋ ਲੋਕ ਜ਼ਖ਼ਮੀਯਾਰਕ ਰੀਜਨ ਪੁਲਿਸ ਨੇ ਕਾਰ ਚੋਰੀ ਕਰਨ ਦੀ ਕੋਸਿ਼ਸ਼ ਨੂੰ ਕੀਤਾ ਨੂੰ ਅਸਫਲਪੁਲਿਸ ਨੇ ਬਰੈਂਪਟਨ ਦੇ ਘਰ `ਚੋਂ ਤਿੰਨ ਅਗਵਾਹ ਕੀਤੇ ਵਿਅਕਤੀਆਂ ਨੂੰ ਛੁਡਵਾਇਆ, 10 ਮੁਲਜ਼ਮਾਂ `ਤੇ ਲਗਾਏ ਚਾਰਜਿਜ਼ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ

December 24, 2024 11:07 AM

-86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ
-ਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ
-ਸੂਬਾ ਸਰਕਾਰ ਨੇ ਨਿਵੇਸ਼ਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੀ ਸ਼ਰਤ ਰੱਖੀ: ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਦਸੰਬਰ (ਪੋਸਟ ਬਿਊਰੋ): ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ 3.92 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।
ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗੀਕਰਨ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇ ਕੇ ਸੂਬੇ ਨੂੰ ਵਿਕਾਸ ਦੇ ਸਿਖ਼ਰਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਸਿਰਫ 30 ਮਹੀਨਿਆਂ ਵਿੱਚ ਹੀ ਉਦਯੋਗੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਦਿੱਗਜ਼ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਤਿਆਰ ਖੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਕਾਰਕ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਆਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੁੱਲ੍ਹ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਸਿਰਫ਼ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਨਿਵੇਸ਼ਕਾਂ ਅੱਗੇ ਇਹੀ ਇੱਕੋ ਇੱਕ ਸ਼ਰਤ ਹੀ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਬਿਹਤਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਸੱਭਿਆਚਾਰ ਅਤੇ ਕੰਮ ਲਈ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ, ਨਵੀਨ ਖੋਜਾਂ ਅਤੇ ਉਪਰਾਲਿਆਂ ਲਈ ਹਮੇਸ਼ਾ ਤਿਆਰ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ ਦਿਲਜੀਤ ਦੁਸਾਂਝ ਦਾ 31 ਦਸੰਬਰ ਦੀ ਰਾਤ ਲੁਧਿਆਣਾ `ਚ ਹੋਵੇਗਾ ਲਾਈਵ ਕੰਸਰਟ, ਪੀਏਯੂ 'ਚ ਪੈਣਗੀਆਂ ਧਮਾਲਾਂ, ਆਨਲਾਈਨ ਟਿਕਟ ਬੁਕਿੰਗ ਸ਼ੁਰੂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ