Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਯਾਰਕਡੇਲ ਮਾਲ ਕੋਲ ਟੀਟੀਸੀ ਬਸ ਤੇ ਕਾਰ ਦੀ ਟੱਕਰ `ਚ ਦੋ ਲੋਕ ਜ਼ਖ਼ਮੀਯਾਰਕ ਰੀਜਨ ਪੁਲਿਸ ਨੇ ਕਾਰ ਚੋਰੀ ਕਰਨ ਦੀ ਕੋਸਿ਼ਸ਼ ਨੂੰ ਕੀਤਾ ਨੂੰ ਅਸਫਲਪੁਲਿਸ ਨੇ ਬਰੈਂਪਟਨ ਦੇ ਘਰ `ਚੋਂ ਤਿੰਨ ਅਗਵਾਹ ਕੀਤੇ ਵਿਅਕਤੀਆਂ ਨੂੰ ਛੁਡਵਾਇਆ, 10 ਮੁਲਜ਼ਮਾਂ `ਤੇ ਲਗਾਏ ਚਾਰਜਿਜ਼ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

December 24, 2024 11:08 AM

-7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 24 ਦਸੰਬਰ (ਪੋਸਟ ਬਿਊਰੋ): ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ, ਜੋ ਕਿ ਪੰਜਾਬ ਦੇ ਵਿਆਪਕ ਖੇਤੀਬਾੜੀ ਮਾਰਕੀਟਿੰਗ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਹਨ, ਨੂੰ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ 'ਤੇ ਜ਼ੋਰ ਦਿੰਦਿਆਂ ਇਸ ਮੀਟਿੰਗ ਵਿੱਚ ਉਸਾਰੂ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮੰਡੀਆਂ, ਮੰਡੀਆਂ ਨੂੰ ਜੋੜਨ ਵਾਲੀਆਂ ਸੜਕਾਂ ਅਤੇ ਖੇਤੀਬਾੜੀ ਮੰਡੀਕਰਨ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇਹਨਾਂ ਫੰਡਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀ ਬੁਨਿਆਦੀ ਢਾਂਚਾ ਦਹਾਕਿਆਂ ਦੌਰਾਨ ਵਿਕਸਤ ਹੋਇਆ ਹੈ ਅਤੇ ਖਰੀਦ ਪ੍ਰਕਿਰਿਆਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਇਸ ਦੇ ਵਿਸ਼ਾਲ ਅਤੇ ਲੰਬੇ ਸਮੇਂ ਲਈ ਪਰਖੇ ਜਾ ਚੁੱਕੇ ਬੁਨਿਆਦੀ ਢਾਂਚੇ, ਜੋ ਕਿਸੇ ਹੋਰ ਰਾਜ ਕੋਲ ਨਹੀਂ ਹੈ, ਦੇ ਕਾਰਨ ਇੱਕ ਵਧੇਰੇ ਆਰ.ਡੀ.ਐਫ/ਐਮ.ਡੀ.ਐਫ ਚਾਰਜ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਹ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਹੁਣ ਰੱਖ-ਰਖਾਅ ਅਤੇ ਰੀਕਾਰਪੇਟਿੰਗ ਦੀ ਮੰਗ ਕਰਦੀਆਂ ਹਨ, ਜੋ ਕਿ ਲੋੜੀਂਦੇ ਆਰ.ਡੀ.ਐਫ/ਐਮ.ਡੀ.ਐਫ ਫੰਡਾਂ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ।
ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ 'ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਅਤੇ ਫਸਲਾਂ ਦੀ ਖਰੀਦ ਪ੍ਰਕ੍ਰਿਆ ਵਿੱਚ ਔਕੜਾਂ ਖੜ੍ਹੀਆਂ ਕਰੇਗੀ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਦੇ ਨਹੀਂ ਚਾਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਅਤੇ ਐਮ.ਡੀ.ਐਫ ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ ਦਿਲਜੀਤ ਦੁਸਾਂਝ ਦਾ 31 ਦਸੰਬਰ ਦੀ ਰਾਤ ਲੁਧਿਆਣਾ `ਚ ਹੋਵੇਗਾ ਲਾਈਵ ਕੰਸਰਟ, ਪੀਏਯੂ 'ਚ ਪੈਣਗੀਆਂ ਧਮਾਲਾਂ, ਆਨਲਾਈਨ ਟਿਕਟ ਬੁਕਿੰਗ ਸ਼ੁਰੂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ