Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਯਾਰਕਡੇਲ ਮਾਲ ਕੋਲ ਟੀਟੀਸੀ ਬਸ ਤੇ ਕਾਰ ਦੀ ਟੱਕਰ `ਚ ਦੋ ਲੋਕ ਜ਼ਖ਼ਮੀਯਾਰਕ ਰੀਜਨ ਪੁਲਿਸ ਨੇ ਕਾਰ ਚੋਰੀ ਕਰਨ ਦੀ ਕੋਸਿ਼ਸ਼ ਨੂੰ ਕੀਤਾ ਨੂੰ ਅਸਫਲਪੁਲਿਸ ਨੇ ਬਰੈਂਪਟਨ ਦੇ ਘਰ `ਚੋਂ ਤਿੰਨ ਅਗਵਾਹ ਕੀਤੇ ਵਿਅਕਤੀਆਂ ਨੂੰ ਛੁਡਵਾਇਆ, 10 ਮੁਲਜ਼ਮਾਂ `ਤੇ ਲਗਾਏ ਚਾਰਜਿਜ਼ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ

December 24, 2024 11:09 AM

-ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ
-ਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆ
-ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਿਆ ਜਾਵੇ-ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਨਸੀਹਤ
ਚੰਡੀਗੜ੍ਹ, 24 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਨਾ ਦੇਣ ਦੀ ਸਖਤ ਆਲੋਚਨਾ ਕੀਤੀ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਆਪੂੰ ਬਣੇ ‘ਗਲੋਬਲ ਲੀਡਰ’ ਨਰਿੰਦਰ ਮੋਦੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖਲਅੰਦਾਜ਼ੀ ਦੇਣ ਲਈ ਜ਼ਿਆਦਾ ਤਤਪਰ ਹਨ ਪਰ ਦੇਸ਼ ਦੇ ਅੰਨਦਾਤਿਆਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਬੇਗਾਨਗੀ ਵਾਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਨੂੰ ਦਰਪੇਸ਼ ਮਸਲੇ ਹੱਲ ਕਰਨ ਦੀ ਬਜਾਏ ਕੌਮਾਂਤਰੀ ਮਾਮਲਿਆਂ ਵਿੱਚ ਦਖਲ ਦੇ ਕੇ ‘ਗਲੋਬਲ ਲੀਡਰ’ ਵਜੋਂ ਉਭਰਨ ਲਈ ਜ਼ਿਆਦਾ ਚਿੰਤਤ ਹਨ।
ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਚੇਤੇ ਕਰਵਾਇਆ ਕਿ ਜਦੋਂ ਦੇਸ਼ ਅਨਾਜ ਉਤਪਾਦਨ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅੰਨ ਭੰਡਾਰ ਭਰਨ ਲਈ ਬੇਸ਼ਕੀਮਤੀ ਕੁਦਰਤੀ ਵਸੀਲੇ ਜਰਖੇਜ਼ ਮਿੱਟੀ ਅਤੇ ਪਾਣੀ ਨੂੰ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਵੱਡੇ ਯੋਗਦਾਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਨ੍ਹਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਤੋਂ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਸੁਣਨ ਲਈ ਵੀ ਤਿਆਰ ਨਹੀਂ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਛੱਡਣ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸੇ ਵਿਸ਼ੇਸ਼ ਮੌਕੇ ਦੀ ਉਡੀਕ ਨਹੀਂ ਕਰਨੀ ਚਾਹੀਦੀ, ਸਗੋਂ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਵਡੇਰੇ ਲੋਕ ਹਿੱਤ ਵਿੱਚ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

 

 

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ ਦਿਲਜੀਤ ਦੁਸਾਂਝ ਦਾ 31 ਦਸੰਬਰ ਦੀ ਰਾਤ ਲੁਧਿਆਣਾ `ਚ ਹੋਵੇਗਾ ਲਾਈਵ ਕੰਸਰਟ, ਪੀਏਯੂ 'ਚ ਪੈਣਗੀਆਂ ਧਮਾਲਾਂ, ਆਨਲਾਈਨ ਟਿਕਟ ਬੁਕਿੰਗ ਸ਼ੁਰੂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ