Welcome to Canadian Punjabi Post
Follow us on

05

February 2025
ਬ੍ਰੈਕਿੰਗ ਖ਼ਬਰਾਂ :
ਫੋਰਡ ਨੇ ਕੀਤੀਆਂ ਤਲਖ਼ ਮਾਈਕ ਟਿੱਪਣੀਆਂ ਦਾ ਦਿੱਤਾ ਜਵਾਬ, ਕਿਹਾ, ਪਤਾ ਨਹੀਂ ਸੀ ਕਿ ਟਰੰਪ ਅਜਿਹੇ ਫ਼ੈਸਲੇ ਲੈਣਗੇਇਸਮਾਈਲੀ ਮੁਸਲਮਾਨਾਂ ਦੇ ਧਾਰਮਿਕ ਆਗੂ ਆਗਾ ਖਾਨ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤਸਵੀਡਨ ਦੇ ਐਜੂਕੇਸ਼ਨ ਸੈਂਟਰ 'ਤੇ ਗੋਲੀਬਾਰੀ, 10 ਦੀ ਮੌਤਟੇਕ ਬੈਕ ਅਲਬਰਟਾ `ਤੇ ਇਲੈਕਸ਼ਨਜ਼ ਅਲਬਰਟਾ ਵੱਲੋਂ ਇੱਕ ਲੱਖ ਡਾਲਰ ਤੋਂ ਵੱਧ ਦਾ ਜੁਰਮਾਨਾਈਟੋਬੀਕੋਕ ਅਪਾਰਟਮੈਂਟ ‘ਚ ਗੋਲੀਬਾਰੀ, ਇੱਕ ਦੀ ਮੌਤ, ਦੂਜਾ ਗੰਭੀਰਪੂਰਬੀ ਓਂਟਾਰੀਓ ਵਿੱਚ ਹਾਈਵੇਅ 401 ਤੋਂ ਚਾਰਟਰ ਬੱਸ ਖਿਸਕੀ, ਜਾਨੀ ਨੁਕਸਾਨ ਤੋਂ ਬਚਾਅਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ
 
ਅੰਤਰਰਾਸ਼ਟਰੀ

ਅਜ਼ਰਬੈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਕਜ਼ਾਕਿਸਤਾਨ 'ਚ ਹੋਇਆ ਹਾਦਸਾਗ੍ਰਸਤ, 39 ਲੋਕਾਂ ਦੀ ਮੌਤ ਦਾ ਖਦਸ਼ਾ

December 25, 2024 08:21 AM

ਅਸਤਾਨਾ, 25 ਦਸੰਬਰ (ਪੋਸਟ ਬਿਊਰੋ): ਕਜ਼ਾਕਿਸਤਾਨ ਦੇ ਅਕਤਾਉ ਵਿੱਚ ਬੁੱਧਵਾਰ ਸਵੇਰੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਜਹਾਜ਼ ਵਿੱਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ 28 ਲੋਕਾਂ ਨੂੰ ਬਚਾ ਲਿਆ ਗਿਆ ਹੈ। 22 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਹਾਦਸੇ 'ਚ 39 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਜਹਾਜ਼ ਅਜ਼ਰਬੈਜਾਨ ਤੋਂ ਰੂਸ ਦੇ ਚੇਚਨਿਆ ਸੂਬੇ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ, ਪਰ ਕਜ਼ਾਖ ਸ਼ਹਿਰ ਅਕਤਾਊ ਤੋਂ ਲਗਭਗ 3 ਕਿਲੋਮੀਟਰ ਦੂਰ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਜਾਣਕਾਰੀ ਮੁਤਾਬਕ ਸੰਘਣੀ ਧੁੰਦ ਕਾਰਨ ਫਲਾਈਟ ਦਾ ਰੂਟ ਬਦਲਿਆ ਗਿਆ। ਜਹਾਜ਼ ਨੇ ਕਰੈਸ਼ ਹੋਣ ਤੋਂ ਪਹਿਲਾਂ ਹਵਾਈ ਅੱਡੇ ਦੇ ਕਈ ਚੱਕਰ ਲਗਾਏ ਸਨ। ਪਾਇਲਟ ਨੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਵੀ ਮੰਗੀ ਸੀ।
ਹਾਲਾਂਕਿ ਬਾਅਦ 'ਚ ਉਸ ਨੂੰ ਏਅਰਪੋਰਟ ਨੇੜੇ ਬੀਚ 'ਤੇ ਐਮਰਜੈਂਸੀ ਲੈਂਡਿੰਗ ਕਰਵਾਉਣ ਲਈ ਮਜਬੂਰ ਕੀਤਾ ਗਿਆ। ਹਾਦਸਾਗ੍ਰਸਤ ਹੋਇਆ ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਐਮਬ੍ਰੇਅਰ 190 ਮਾਡਲ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਦੇ ਕਰੈਸ਼ ਹੁੰਦੇ ਹੀ ਅੱਗ ਲੱਗ ਗਈ।
ਕਜ਼ਾਕਿਸਤਾਨ ਦੇ ਟਰਾਂਸਪੋਰਟ ਮੰਤਰਾਲੇ ਦਾ ਕਹਿਣਾ ਹੈ ਕਿ ਉਹ ਇਸ ਹਾਦਸੇ ਦੀ ਵਿਸ਼ੇਸ਼ ਜਾਂਚ ਕਰਨਗੇ। ਕਰੈਸ਼ ਦਾ ਕਾਰਨ ਤਕਨੀਕੀ ਸਮੱਸਿਆ ਵੀ ਹੋ ਸਕਦੀ ਹੈ। ਰੂਸੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਪੰਛੀਆਂ ਦੇ ਝੁੰਡ ਨਾਲ ਟਕਰਾਉਣ ਕਾਰਨ ਵਾਪਰਿਆ। ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਅਨੁਸਾਰ, ਕੁੱਲ 52 ਬਚਾਅ ਟੀਮਾਂ ਅਤੇ 11 ਬਚਾਅ ਉਪਕਰਨਾਂ ਨੂੰ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਇਸਮਾਈਲੀ ਮੁਸਲਮਾਨਾਂ ਦੇ ਧਾਰਮਿਕ ਆਗੂ ਆਗਾ ਖਾਨ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤ ਸਵੀਡਨ ਦੇ ਐਜੂਕੇਸ਼ਨ ਸੈਂਟਰ 'ਤੇ ਗੋਲੀਬਾਰੀ, 10 ਦੀ ਮੌਤ ਪਾਕਿਸਤਾਨ ਪੁਰਸ਼ ਕ੍ਰਿਕਟ ਟੀਮ ਦੀ ਪਹਿਲੀ ਮਹਿਲਾ ਮੈਨੇਜਰ ਬਣੀ ਹਿਨਾ ਮੁਨੱਵਰ ਗ਼ੈਰਕਾਨੂੰਨੀ ਭਾਰਤੀ ਪਰਵਾਸੀ ਅਮਰੀਕਾ ’ਚੋਂ ਕੀਤੇ ਗਏ ਡਿਪੋਰਟ, ਅਮਰੀਕੀ ਫੌਜੀ ਜਹਾਜ਼ ਭਾਰਤ ਲਈ ਰਵਾਨਾ ਸੀਰੀਆ ਦੇ ਰਾਸ਼ਟਰਪਤੀ ਸਾਊਦੀ ਅਰਬ ਪਹੁੰਚੇ, ਪ੍ਰਿੰਸ ਸਲਮਾਨ ਵੱਲੋਂ ਸਵਾਗਤ ਇਜ਼ਰਾਈਲ ਨੇ ਕੀਤਾ ਦਾਅਵਾ- ਵੈਸਟ ਬੈਂਕ ਵਿੱਚ 50 ਫਲਸਤੀਨੀ ਅੱਤਵਾਦੀ ਮਾਰੇ, 100 ਤੋਂ ਵੱਧ ਗ੍ਰਿਫ਼ਤਾਰ ਟਰੰਪ ਨੇ ਫਿਰ ਬ੍ਰਿਕਸ ਦੇਸ਼ਾਂ ਨੂੰ ਕਿਹਾ- ਵਪਾਰ ਵਿੱਚ ਜੇ ਡਾਲਰ ਦੀ ਥਾਂ ਕਿਸੇ ਹੋਰ ਮੁਦਰਾ ਦੀ ਵਰਤੋਂ ਕੀਤੀ ਤਾਂ ਲੱਗੇਗਾ 100 ਫੀਸਦ ਟੈਕਸ ਬੀਤੇ ਦਿਨੀਂ ਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀ ਵੀ ਸ਼ਾਮਿਲ ਮੈਕਸੀਕੋ ਦੀ ਰਾਸ਼ਟਰਪਤੀ ਨੇ ਕਿਹਾ: ਅਸੀਂ ਅਮਰੀਕਾ ਨਾਲ ਟਕਰਾਅ ਦੀ ਬਜਾਏ ਸਹਿਯੋਗ ਅਤੇ ਗੱਲਬਾਤ ਚਾਹੁੰਦੇ ਹਾਂ ਆਇਰਲੈਂਡ ਵਿੱਚ ਕਾਰ ਦਰੱਖਤ ਨਾਲ ਟਕਰਾਈ, ਦੋ ਭਾਰਤੀ ਵਿਦਿਆਰਥੀਆਂ ਦੀ ਮੌਤ