Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ
 
ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

December 25, 2024 09:28 AM

ਚੰਡੀਗੜ੍ਹ, 25 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ 30ਵੀਂ ਬਰਸੀ ਮੌਕੇ ਏਕਤਾ ਸਥਲ, ਰਾਜ ਘਾਟ, ਨਵੀਂ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸਿ਼ਰਕਤ ਕੀਤੀ। ਇਹ ਸਮਾਗਮ ਦੇਸ਼ ਦੇ ਇਤਿਹਾਸ 'ਤੇ ਅਮਿੱਟ ਛਾਪ ਛੱਡਣ ਵਾਲੇ ਮਹਾਨ ਆਗੂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਗਿਆਨੀ ਜ਼ੈਲ ਸਿੰਘ ਦਾ ਜਨਮ 5 ਮਈ 1916 ਨੂੰ ਫਰੀਦਕੋਟ ਦੇ ਪਿੰਡ ਸੰਧਵਾਂ ਵਿਖੇ ਹੋਇਆ ਸੀ ਅਤੇ 25 ਦਸੰਬਰ 1994 ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਇੱਕ ਨਿਮਾਣੇ ਵਿਅਕਤੀ ਤੋਂ ਭਾਰਤ ਦੇ ਪਹਿਲੇ ਸਿੱਖ ਰਾਸ਼ਟਰਪਤੀ ਬਣਨ ਤੱਕ ਦਾ ਉਨ੍ਹਾਂ ਦਾ ਸਫ਼ਰ ਉਨ੍ਹਾਂ ਦੇ ਕੌਮ ਪ੍ਰਤੀ ਸਮਰਪਣ ਅਤੇ ਸੇਵਾ ਦਾ ਪ੍ਰਮਾਣ ਹੈ।
ਸਾਬਕਾ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਵੱਲੋਂ 1982 ਤੋਂ 1987 ਤੱਕ ਰਾਸ਼ਟਰਪਤੀ ਅਤੇ 1980 ਤੋਂ 1982 ਤੱਕ ਕੇਂਦਰੀ ਗ੍ਰਹਿ ਮੰਤਰੀ ਅਤੇ 1972 ਤੋਂ 1977 ਤੱਕ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਸਾਬਕਾ ਰਾਸ਼ਟਰਪਤੀ ਦੀ ਦ੍ਰਿੜ ਵਚਨਬੱਧਤਾ ਅਤੇ ਸੂਬੇ ਦੇ ਵਿਕਾਸ ਲਈ ਪਾਏ ਮਹੱਤਵਪੂਰਨ ਯੋਗਦਾਨ ‘ਤੇ ਚਾਨਣਾ ਪਾਇਆ। ਸੰਧਵਾਂ ਨੇ ਕਿਹਾ ਕਿ ਗਿਆਨੀ ਜ਼ੈਲ ਸਿੰਘ ਨੇ ਆਪਣੀਆਂ ਸੇਵਾਵਾਂ ਸਮਰਪਿਤ ਭਾਵਨਾ ਨਾਲ ਨਿਭਾਈਆਂ। ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪਛੜੇ ਲੋਕਾਂ ਦੀ ਭਲਾਈ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਲਈ ਅਣਥੱਕ ਯਤਨ ਕੀਤੇ।
ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਦੇ ਅੰਮ੍ਰਿਤਸਰ ਵਿਖੇ ਸਿੱਖ ਮਿਸ਼ਨਰੀ ਸਕੂਲ ਵਿੱਚ ਮੁਢਲੀ ਸਿੱਖਿਆ ਹਾਸਲ ਕਰਨ, ਜਿੱਥੇ ਉਨ੍ਹਾਂ ਨੇ ਗਿਆਨੀ ਦੀ ਉਪਾਧੀ ਹਾਸਲ ਕੀਤੀ ਸੀ, ਤੋਂ ਲੈ ਕੇ ਇੱਕ ਵਿਦਵਾਨ ਅਤੇ ਉੱਘੇ ਸਿਆਸਤਦਾਨ ਬਣਨ ਤੱਕ ਦੇ ਸਫ਼ਰ ਨੂੰ ਯਾਦ ਕੀਤਾ। ਸੰਧਵਾਂ ਨੇ ਕਿਹਾ ਕਿ ਸਿੱਖ ਸਿੱਖਿਆਵਾਂ ਬਾਰੇ ਉਨ੍ਹਾਂ ਦੀ ਡੂੰਘੀ ਸੂਝ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਉਨ੍ਹਾਂ ਦੇ ਸ਼ਾਨਦਾਰ ਕੈਰੀਅਰ ਤੋਂ ਸਪੱਸ਼ਟ ਝਲਕਦੀ ਹੈ।
ਗਿਆਨੀ ਜ਼ੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਕੌਮ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਏਕਤਾ ਸਥਲ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਪਤਵੰਤੇ, ਸਿਆਸੀ ਆਗੂ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਹਾਜ਼ਰ ਹੋਏ। ਇਸ ਮੌਕੇ ਹਾਜ਼ਰੀਨ ਵੱਲੋਂ ਸ਼ਰਧਾ ਭਾਵਨਾ ਨਾਲ ਸਾਬਕਾ ਰਾਸ਼ਟਰਪਤੀ ਦੀ ਸਦੀਵੀ ਵਿਰਾਸਤ ਨੂੰ ਯਾਦ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ