Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ
 
ਪੰਜਾਬ

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

December 25, 2024 09:29 AM

-ਹਰ ਪੇਂਡੂ ਘਰ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਬਣਿਆ

-ਸਮੂਹ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ
ਚੰਡੀਗੜ੍ਹ, 25 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ।
ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ। ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174 ਕਰੋੜ ਰੁਪਏ ਦੀ ਲਾਗਤ ਨਾਲ 1706 ਪਿੰਡਾਂ ਨੂੰ ਕਵਰ ਕਰਨ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।
ਮੁੰਡੀਆਂ ਨੇ ਅੱਗੇ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ ਹੈ। ਇਹ ਦਰਜਾ ਪ੍ਰਾਪਤ ਕਰਨ ਲਈ ਕੁੱਲ 5.64 ਲੱਖ ਵਿਅਕਤੀਗਤ ਘਰੇਲੂ ਲੈਟਰੀਨਾਂ ਅਤੇ 1340 ਕਮਿਊਨਿਟੀ ਟਾਇਲਟ ਬਣਾਏ ਗਏ ਹਨ। ਪੰਜਾਬ ਦੇ 10435 ਤੋਂ ਵੱਧ ਪਿੰਡ ਓ.ਡੀ.ਐਫ ਪਲੱਸ (ਇੱਛੁਕ) ਬਣ ਚੁੱਕੇ ਹਨ ਅਤੇ 1289 ਪਿੰਡਾਂ ਨੇ ਓ.ਡੀ.ਐਫ ਪਲੱਸ (ਮਾਡਲ) ਦਾ ਦਰਜਾ ਹਾਸਲ ਕੀਤਾ ਹੈ। ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 3366 ਪਿੰਡਾਂ ਵਿੱਚ ਅਤੇ ਗ੍ਰੇ-ਵਾਟਰ ਪ੍ਰਬੰਧਨ ਲਈ 9909 ਪਿੰਡਾਂ ਵਿੱਚ ਵੇਸਟ ਮੈਨੇਜਮੈਂਟ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ 31 ਵਾਟਰ ਟੈਸਟਿੰਗ ਲੈਬਾਂ ਦਾ ਇੱਕ ਨੈਟਵਰਕ ਕਾਰਜਸ਼ੀਲ ਹੈ। ਇਸ ਤੋਂ ਇਲਾਵਾ ਦੋ ਮੋਬਾਈਲ ਵਾਟਰ ਟੈਸਟਿੰਗ ਲੈਬਾਂ ਹਨ ਜੋ ਪਿੰਡਾਂ ਵਿੱਚ ਮੌਕੇ 'ਤੇ ਪਾਣੀ ਦੀ ਜਾਂਚ ਕਰਨ ਵਿੱਚ ਮੱਦਦ ਕਰਦੀਆਂ ਹਨ। ਹਰੇਕ ਜ਼ਿਲ੍ਹੇ ਵਿੱਚ ਇੱਕ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ ਕਾਰਜਸ਼ੀਲ ਪ੍ਰਯੋਗਸ਼ਾਲਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੇਡਾ ਦੇ ਸਹਿਯੋਗ ਨਾਲ ਗਊਸ਼ਾਲਾਵਾਂ ਵਿੱਚ ਗੋਹੇ ਦੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰ 'ਤੇ 20 ਬਾਇਓ ਗੈਸ ਪਲਾਂਟ ਲਗਾਏ ਗਏ ਹਨ। ਪੇਂਡੂ ਖੇਤਰਾਂ ਵਿੱਚ ਪਲਾਸਟਿਕ ਦੇ ਕੂੜੇ ਦੇ ਪ੍ਰਬੰਧਨ ਲਈ ਬਲਾਕ ਪੱਧਰ 'ਤੇ 23 ਪਲਾਸਟਿਕ ਵੇਸਟ ਪ੍ਰਬੰਧਨ ਯੂਨਿਟ ਸਥਾਪਤ ਕੀਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ