ਨਵੀਂ ਦਿੱਲੀ, 26 ਦਸੰਬਰ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਦੇ ਮੌਕੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ‘ਐਕਸ’ `ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ `ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।
ਉਨ੍ਹਾਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।