Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤ
 
ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

December 26, 2024 09:31 AM

ਚੰਡੀਗੜ੍ਹ, 26 ਦਸੰਬਰ (ਪੋਸਟ ਬਿਊਰੋ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਰਚਾ ਅਤੇ ਹੱਲ ਕਰਨਾ ਸੀ।
ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ।
ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ 'ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ। ਉਨ੍ਹਾਂ ਨੇ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸਕਾਰਾਤਮਕ ਨੋਟ 'ਤੇ ਸਮਾਪਤ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੀ ਹਾਂ-ਪੱਖੀ ਪਹੁੰਚ ਅਤੇ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਪ੍ਰਸ਼ੰਸਾ ਕੀਤੀ।
ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਣ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਅੰਗਰੇਜ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਖਜ਼ਾਨਚੀ ਅਜੈ ਕੁਮਾਰ ਨੇ ਕੀਤੀ। ਸਰਬ ਸਿਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪਰਵੀਨ ਸ਼ਰਮਾ, ਰਮੇਸ਼ ਸਹਾਰਨ ਅਤੇ ਨਰਿੰਦਰ ਕੁਮਾਰ ਨੇ ਕੀਤੀ। ਇਸ ਦੌਰਾਨ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਮੀਨੂੰ ਬਾਲਾ, ਸੂਬਾ ਮੀਡੀਆ ਇੰਚਾਰਜ ਅਮਨ ਸ਼ਾਸਤਰੀ ਨੇ ਕੀਤੀ।

 

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ