Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤ
 
ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

December 26, 2024 09:33 AM

* ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 26 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।
ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ