Welcome to Canadian Punjabi Post
Follow us on

02

January 2025
 
ਭਾਰਤ

ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ

December 30, 2024 06:13 AM

ਸ਼ਿਮਲਾ, 30 ਦਸੰਬਰ (ਪੋਸਟ ਬਿਊਰੋ): ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਇੱਥੇ ਰਾਜ ਭਵਨ ਵਿੱਚ ਸਮਾਗਮ ਦੌਰਾਨ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕੀ। ਰਾਜਪਾਲ ਸਿ਼ਵ ਪ੍ਰਤਾਪ ਸ਼ੁਕਲਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਹਾਜਿ਼ਰ ਸਨ।
ਸਹੁੰ ਚੁੱਕਣ ਤੋਂ ਬਾਅਦ ਜਸਟਿਸ ਸੰਧਾਵਾਲੀਆ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਉਨ੍ਹਾਂ ਲਈ ਆਪਣੇ ਘਰ ਵਾਂਗ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਮੁਕਾਬਲਤਨ ਛੋਟਾ ਰਾਜ ਹੈ, ਜਿਸ ਵਿੱਚ ਅਪਰਾਧਿਕ ਕੇਸ ਘੱਟ ਅਤੇ ਸੇਵਾਵਾਂ ਤੇ ਸਿਵਲ ਮਾਮਲਿਆਂ ਨਾਲ ਸਬੰਧਤ ਕੇਸ ਜਿ਼ਆਦਾ ਹਨ। ਮੈਂ ਇਨ੍ਹਾਂ ਕੇਸਾਂ ਦਾ ਜਲਦੀ ਨਿਬੇੜਾ ਕਰਨ ਲਈ ਕੰਮ ਕਰਾਂਗਾ।
ਨਵੇਂ ਚੀਫ਼ ਜਸਟਿਸ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਉਨ੍ਹਾਂ ਦੇ ਤਜ਼ਰਬੇ ਨਾਲ ਹਿਮਾਚਲ ਪ੍ਰਦੇਸ਼ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਜਸਟਿਸ ਸੰਧਾਵਾਲੀਆ ਦੀ ਨਿਆਂਇਕ ਸੂਝ-ਬੂਝ ਸੂਬੇ ਵਿੱਚ ਨਿਆਂ ਦਾ ਸਿਧਾਂਤ ਬਰਕਰਾਰ ਰੱਖਣ ਵਿੱਚ ਅਹਿਮ ਯੋਗਦਾਨ ਪਾਵੇਗੀ।
ਜਿ਼ਕਰਯੋਗ ਹੈ ਕਿ ਪਹਿਲੀ ਨਵੰਬਰ 1965 ਨੂੰ ਜਨਮੇ ਜਸਟਿਸ ਸੰਧਾਵਾਲੀਆ ਨੇ 1986 ਵਿੱਚ ਚੰਡੀਗੜ੍ਹ ਦੇ ਡੀਏਵੀ ਕਾਲਜ ਤੋਂ ਬੀਏ (ਆਨਰਜ਼) ਅਤੇ 1989 ਵਿਚ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਤੋਂ ਐੱਲਐੱਲਬੀ ਕੀਤੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਕੀਲ ਬਣੇ। 4 ਫਰਵਰੀ 2024 ਨੂੰ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਹੁਣ ਏਅਰ ਇੰਡੀਆ ਦੀ ਫਲਾਈਟ ‘ਚ ਮਿਲੇਗਾ ਮੁਫਤ ਵਾਈ-ਫਾਈ ਜਲ ਸੈਨਾ ’ਚ ਦੋ ਜੰਗੀ ਬੇੜੇ ‘ਸੂਰਤ’, ‘ਨੀਲਗਿਰੀ’ ਅਤੇ ਪਣਡੁੱਬੀ ‘ਵਾਗਸ਼ੀਰ’ ਕੀਤੇ ਜਾਣਗੇ ਸ਼ਾਮਿਲ ਲਖਨਊ ਵਿਚ ਚਾਰ ਭੈਣਾਂ ਤੇ ਮਾਂ ਦਾ ਕਾਤਲ ਕੀਤਾ ਗ੍ਰਿਫ਼ਤਾਰ, ਘਰੇਲੂ ਵਿਵਾਦ ਕਾਰਨ ਕੀਤੇ ਕਤਲ ਦਿਲਜੀਤ ਦੁਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਕੀਤੀ ਸ਼ਰਧਾਂਜਲੀ ਭੇਟ ਬੋਨਟ 'ਤੇ ਬੈਠਾਇਆ ਬੱਚਾ, ਹਾਈਵੇ 'ਤੇ ਭਜਾਈ ਕਾਰ, ਮੁਲਜ਼ਮ ਗ੍ਰਿਫ਼ਤਾਰ ਗੁਜਰਾਤ 'ਚ ਟਾਇਰ ਫਟਣ ਕਾਰਨ 2 ਟਰੱਕਾਂ ਦੀ ਟੱਕਰ, 2 ਦੀ ਮੌਤ, 3 ਜ਼ਖਮੀ ਅਜੇ ਮਾਕਨ ਦੇ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿਣ `ਤੇ ਆਪ ਨੇ ਕਾਂਗਰਸ ਨੂੰ 24 ਘੰਟਿਆਂ ਅੰਦਰ ਅਜੇ ਮਾਕਨ ਖਿਲਾਫ ਕਾਰਵਾਈ ਕਰਨ ਲਈ ਕਿਹਾ