ਚੰਡੀਗੜ੍ਹ, 2 ਜਨਵਰੀ (ਪੋਸਟ ਬਿਊਰੋ): ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਦੁਪਹਿਰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਅਦਾਕਾਰ ਸੁਨੀਲ ਸ਼ੈੱਟੀ ਨੇ ਕਿਹਾ ਕਿ ਸਾਲ ਦੀ ਸ਼ੁਰੂਆਤ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਮੈਨੂੰ ਬਹੁਤ ਖੁਸ਼ੀ ਅਤੇ ਸ਼ਾਂਤੀ ਮਿਲਦੀ ਹੈ। ਮੇਰੀ ਪਰਮਾਤਮਾ ਅੱਗੇ ਇਹੀ ਅਰਦਾਸ ਹੈ ਕਿ ਸਾਰੇ ਖੁਸ਼ ਰਹਿਣ ਅਤੇ ਸਾਰਿਆਂ ਦੀ ਸਿਹਤ ਚੰਗੀ ਰਹੇ।
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਬਾਰੇ ਸੁਨੇਲ ਸ਼ੈਟੀ ਨੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ `ਚ ਵਧੀਆ ਕੰਮ ਕਰ ਰਿਹਾ ਹੈ। ਲੋਕਾਂ ਦਾ ਆਸ਼ੀਰਵਾਦ ਹਮੇਸ਼ਾ ਉਸਦੇ ਨਾਲ ਰਹੇਗਾ, ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।