Welcome to Canadian Punjabi Post
Follow us on

04

January 2025
ਬ੍ਰੈਕਿੰਗ ਖ਼ਬਰਾਂ :
ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਬਾਜ਼ੀ ਦੀ ਘਟਨਾ, ਇੱਕ ਔਰਤ ਹਿਰਾਸਤ `ਚਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
 
ਪੰਜਾਬ

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਚੇਅਰਮੈਨ ਸੰਦੀਪ ਸੈਣੀ

January 02, 2025 08:27 AM

- ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਧੰਨਵਾਦ
-ਕਰਜਾ ਧਾਰਕ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ
ਚੰਡੀਗੜ੍ਹ, 2 ਜਨਵਰੀ (ਪੋਸਟ ਬਿਊਰੋ): ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਬੈਕਫਿੰਕੋ ਨੇ ਵਿੱਤੀ ਸਾਲ 2024-25 ਦੌਰਾਨ 2 ਕਰੋੜ ਸ਼ੇਅਰ ਕੈਪੀਟਲ ਦੀ ਰਾਸੀ 23 ਦਸੰਬਰ 2024 ਨੂੰ ਰਲੀਜ਼ ਕੀਤੀ ਹੈ। ਇਸ ਤੋਂ ਇਲਾਵਾ, ਸਾਲ 2023-24 ਦੌਰਾਨ ਐਨ.ਐਮ.ਡੀ. ਸਕੀਮ ਨੂੰ ਮੁੜ ਸ਼ੁਰੂ ਕਰਨ ਲਈ 25 ਕਰੋੜ ਰਾਸੀ ਜਾਰੀ ਕੀਤੀ। ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਬਣਦੀ ਮਾਰਜਨ ਮਨੀ ਦੀ ਰਕਮ 1 ਕਰੋੜ 26 ਦਸੰਬਰ 2024 ਨੂੰ ਰਲੀਜ਼ ਕੀਤੀ ਗਈ।
ਸੈਣੀ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਐਨ.ਬੀ.ਸੀ.ਐਫ.ਡੀ.ਸੀ. ਲਈ 30 ਕਰੋੜ ਦੇ ਰੀਵਾਲਵਿੰਗ ਗਰੰਟੀ 'ਤੇ 2% ਗਰੰਟੀ ਫੀਸ ਤੋਂ ਛੋਟ ਦਿਤੀ ਗਈ। ਇਹ ਯਤਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧਤਾ ਦਰਸਾਉਂਦੇ ਹਨ।
ਬੈਕਫਿੰਕੋ ਦੇ ਚੇਅਰਮੈਨ, ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਐਨ.ਐਮ.ਡੀ. ਸਕੀਮ ਅਤੇ ਸਿੱਧਾ ਕਰਜ਼ਾ ਸਕੀਮ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ। ਕਰਜ਼ਾ ਧਾਰਕਾਂ ਨੂੰ ਕਾਰੋਬਾਰ ਵਿੱਚ ਮੁਹਾਰਤ ਪ੍ਰਾਪਤ ਕਰਨ ਲਈ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਰਿਵਾਇਤੀ ਧੰਦਿਆਂ ਤੋਂ ਇਲਾਵਾ ਕਿੱਤਾ ਮੁੱਖੀ ਧੰਦਿਆਂ ਨੂੰ ਅਪਣਾ ਸਕਣ।
ਇਸ ਮੌਕੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਅਤੇ ਕਾਰਜਕਾਰੀ ਡਾਇਰੈਕਟਰ ਸੰਦੀਪ ਹੰਸ ਅਤੇ ਸਹਾਇਕ ਜਨਰਲ ਮੈਨੇਜਰ (ਅਮਲਾ) ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ