Welcome to Canadian Punjabi Post
Follow us on

04

January 2025
ਬ੍ਰੈਕਿੰਗ ਖ਼ਬਰਾਂ :
ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਬਾਜ਼ੀ ਦੀ ਘਟਨਾ, ਇੱਕ ਔਰਤ ਹਿਰਾਸਤ `ਚਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
 
ਪੰਜਾਬ

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

January 02, 2025 08:39 AM

-ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਮਾਰਟ ਸਿਟੀ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ
-ਨਗਰ ਨਿਗਮ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਪਾਸੋਂ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੀ ਮੁਕੰਮਲ ਜਾਣਕਾਰੀ ਹਾਸਲ ਕੀਤੀ
ਚੰਡੀਗੜ੍ਹ, 2 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।
ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਫੰਡਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਪਾਸੋਂ ਰਿਪੋਰਟਾਂ ਹਾਸਲ ਕੀਤੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਵਿੱਚ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਵੱਲੋਂ ਸਮਾਰਟ ਸਿਟੀ ਅਧੀਨ ਉਲੀਕੇ ਜਾਣ ਵਾਲੇ ਨਵੇਂ ਪ੍ਰਾਜੈਕਟਾਂ ਬਾਰੇ ਵੀ ਵਿਸਥਾਰਤ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਜਲਦੀ ਤੋਂ ਜਲਦੀ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਅਧੀਨ ਅਲਾਟ ਹੋਈ ਰਾਸ਼ੀ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਖਰਚ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਰਟ ਸਿਟੀ ਅਧੀਨ ਚੱਲ ਰਹੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਜੇਕਰ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ ਐਮ ਆਈ ਡੀ ਸੀ ਦੇ ਸੀ.ਈ.ਓ ਦੀਪਤੀ ਉੱਪਲ, ਮਿਉਂਸੀਪਲ ਕਮਿਸ਼ਨਰ ਅਤੇ ਸੀ ਈ ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ