Welcome to Canadian Punjabi Post
Follow us on

04

January 2025
ਬ੍ਰੈਕਿੰਗ ਖ਼ਬਰਾਂ :
ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਬਾਜ਼ੀ ਦੀ ਘਟਨਾ, ਇੱਕ ਔਰਤ ਹਿਰਾਸਤ `ਚਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
 
ਪੰਜਾਬ

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ

January 02, 2025 08:41 AM

ਚੰਡੀਗੜ੍ਹ, 2 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।
ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਨੂੰ ਬਾਰੇ ਦਸਦਿਆਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ।
ਮੰਤਰੀ ਨੇ ਕਿਹਾ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਬੈਂਸ ਨੇ ਅੱਗੇ ਕਿਹਾ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਲਈ 8.52 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ ,ਜਿਸ ਵਿੱਚੋਂ 5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਅਧੀਨ ਸ਼ਹੀਦ ਭਗਤ ਸਿੰਘ ਚੇਅਰ ਸਥਾਪਿਤ ਕੀਤੀ ਗਈ ਸੀ , ਇਸ ਪਹਿਲਕਦਮੀ ਲਈ 1 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਹੈ।
ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ