Welcome to Canadian Punjabi Post
Follow us on

04

January 2025
ਬ੍ਰੈਕਿੰਗ ਖ਼ਬਰਾਂ :
ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਬਾਜ਼ੀ ਦੀ ਘਟਨਾ, ਇੱਕ ਔਰਤ ਹਿਰਾਸਤ `ਚਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
 
ਪੰਜਾਬ

ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

January 02, 2025 08:42 AM

ਚੰਡੀਗੜ੍ਹ, 2 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ