Welcome to Canadian Punjabi Post
Follow us on

07

January 2025
ਬ੍ਰੈਕਿੰਗ ਖ਼ਬਰਾਂ :
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੀ ਤਾਰੀਖ ਦਾ ਹੋਇਆ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ ਸਲਮਾਨ ਖਾਨ ਦੀ ਰਿਹਾਇਸ਼ ਵਿਚ ਸੁਰੱਖਿਆ ਵਧਾਈ, ਲਗਾਏ ਗਏ ਬੁਲੇਟਪਰੂਫ ਸ਼ੀਸ਼ੇਟਰੰਪ ਦੇ ਟੈਰਿਫ ਖਤਰੇ ਦੇ ਚਲਦੇ ਓਂਟਾਰੀਓ ਨੇ ਸਰਹੱਦ ਮਜ਼ਬੂਤ ਕਰਨ ਦੀ ਮੁਹਿੰਮ ਕੀਤੀ ਸ਼ੁਰੂ ਨਾਰਥ ਯਾਰਕ ਵਿੱਚ ਲੁਟੇਰਿਆਂ ਦੀ ਭਾਲ ਦੌਰਾਨ ਟੋਰਾਂਟੋ ਪੁਲਿਸ ਅਧਿਕਾਰੀ ਜ਼ਖ਼ਮੀਕੇਲੋਨਾ ਅਪਾਰਟਮੈਂਟ ਵਿਚ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ `ਚ ਦਾਖਲ ਐਡਮਿੰਟਨ ਸੈਕੰਡ ਡਿਗਰੀ ਕਤਲ ਦੇ ਦੋਸ਼ ਵਿੱਚ ਇੱਕ ਵਿਅਕਤੀ ਦੋਸ਼ੀ ਕਰਾਰਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
 
ਪੰਜਾਬ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

January 06, 2025 09:55 AM

- ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ ਕੀਤਾ ਜਾਰੀ
- ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ
- ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
- ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ ਸ਼ੁਰੂ
ਚੰਡੀਗੜ੍ਹ/ਖੰਨਾ, 6 ਜਨਵਰੀ (ਪੋਸ ਬਿਊਰੋ): ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ।
ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ 'ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।
ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ।
ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।
ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫਰੀ ਨੰਬਰ ‘ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ 'ਤੇ ਲਾਈਵ ਦਿਖੇਗਾ ਕਿ ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।
ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ
ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨਿਵੇਕਲੇ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਦੇ ਬਾਕੀ ਸਾਥੀਆਂ ਵੱਲੋਂ ਦਿੱਤੇ ਗਏ ਭਰਪੂਰ ਯੋਗਦਾਨ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਦੀ ਕਾਪੀ ਨਾ ਸਿਰਫ ਪੂਰੇ ਪੰਜਾਬ ਵਿਚ ਹੋਵੇਗੀ ਸਗੋਂ ਭਾਰਤ ਦੇ ਸਾਰੇ ਸੂਬੇ ਵੀ ਪੰਜਾਬ ਤੋਂ ਸੇਧ ਲੈਣਗੇ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ।
ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਇਕ ਸਾਰਥਕ ਕਦਮ ਵਧਾਇਆ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ : ਮੁੱਖ ਚੋਣ ਅਧਿਕਾਰੀ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ