Welcome to Canadian Punjabi Post
Follow us on

07

January 2025
ਬ੍ਰੈਕਿੰਗ ਖ਼ਬਰਾਂ :
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੀ ਤਾਰੀਖ ਦਾ ਹੋਇਆ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ ਸਲਮਾਨ ਖਾਨ ਦੀ ਰਿਹਾਇਸ਼ ਵਿਚ ਸੁਰੱਖਿਆ ਵਧਾਈ, ਲਗਾਏ ਗਏ ਬੁਲੇਟਪਰੂਫ ਸ਼ੀਸ਼ੇਟਰੰਪ ਦੇ ਟੈਰਿਫ ਖਤਰੇ ਦੇ ਚਲਦੇ ਓਂਟਾਰੀਓ ਨੇ ਸਰਹੱਦ ਮਜ਼ਬੂਤ ਕਰਨ ਦੀ ਮੁਹਿੰਮ ਕੀਤੀ ਸ਼ੁਰੂ ਨਾਰਥ ਯਾਰਕ ਵਿੱਚ ਲੁਟੇਰਿਆਂ ਦੀ ਭਾਲ ਦੌਰਾਨ ਟੋਰਾਂਟੋ ਪੁਲਿਸ ਅਧਿਕਾਰੀ ਜ਼ਖ਼ਮੀਕੇਲੋਨਾ ਅਪਾਰਟਮੈਂਟ ਵਿਚ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ `ਚ ਦਾਖਲ ਐਡਮਿੰਟਨ ਸੈਕੰਡ ਡਿਗਰੀ ਕਤਲ ਦੇ ਦੋਸ਼ ਵਿੱਚ ਇੱਕ ਵਿਅਕਤੀ ਦੋਸ਼ੀ ਕਰਾਰਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
 
ਪੰਜਾਬ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

January 06, 2025 09:56 AM

 

-ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ
ਭੱਠਾ ਸਾਹਿਬ (ਰੋਪੜ), 6 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ।
ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।
ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ : ਮੁੱਖ ਚੋਣ ਅਧਿਕਾਰੀ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ