ਓਟਵਾ, 6 ਜਨਵਰੀ (ਪੋਸਟ ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ Justin Trudeau ਨੇ ਅੱਜ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਪਾਰਟੀ ਆਗੂ ਦਾ ਅਹੁਦਾ ਵੀ ਛੱਡ ਦਿੱਤਾ ਹੈ। ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚੰਗਾ ਵਿਕਲਪ ਨਹੀਂ ਹੋ ਸਕਦੇ।
ਟਰੂਡੋ ਨੇ ਕਿਹਾ ਕਿ ਜੇਕਰ ਮੈਨੂੰ ਘਰ 'ਚ ਹੀ ਲੜਨਾ ਪਿਆ ਤਾਂ ਆਉਣ ਵਾਲੀਆਂ ਚੋਣਾਂ 'ਚ ਮੈਂ ਸਭ ਤੋਂ ਵਧੀਆ ਵਿਕਲਪ ਨਹੀਂ ਹੋਵਾਂਗਾ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਟਰੂਡੋ ਆਪਣੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ।
ਟਰੂਡੋ 'ਤੇ ਕਈ ਮਹੀਨਿਆਂ ਤੋਂ ਆਪਣੀ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਦਾ ਅਹੁਦਾ ਛੱਡਣ ਦਾ ਦਬਾਅ ਸੀ। ਵਿੱਤ ਮੰਤਰੀ ਦੇ 16 ਦਸੰਬਰ ਨੂੰ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ 'ਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਦਬਾਅ ਵਧ ਗਿਆ ਸੀ। ਇਸ ਕਾਰਨ ਟਰੂਡੋ ਅਲੱਗ-ਥਲੱਗ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਲਦੀ ਹੀ ਚੋਣਾਂ ਹੋ ਸਕਦੀਆਂ ਹਨ।
ਰਿਪੋਰਟਾਂ ਮੁਤਾਬਕ ਲਿਬਰਲ ਪਾਰਟੀ ਦੀ ਨੈਸ਼ਨਲ ਕਾਕਸ ਦੀ ਬੈਠਕ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਟਰੂਡੋ ਨੂੰ ਬਗਾਵਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਟਰੂਡੋ ਨੇ ਇਸ ਮੀਟਿੰਗ ਤੋਂ ਪਹਿਲਾਂ ਆਪਣਾ ਅਸਤੀਫਾ ਸੌਂਪ ਦਿੱਤਾ।