Welcome to Canadian Punjabi Post
Follow us on

08

January 2025
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼ਵੁਡਬਾਈਨ ਬੀਚ ਨੇੜੇ ਕਿਊਬਕ ਦੇ ਵਿਅਕਤੀ ਦੇ ਕਤਲ ਦੇ ਮਾਮਲੇ `ਚ 3 ਲੋਕਾਂ `ਤੇ ਚਾਰਜਿਜ਼ਨਾਰਥ ਯਾਰਕ ਵਿੱਚ ਚਾਕੂ ਦੇ ਹਮਲੇ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
 
ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

January 07, 2025 08:18 AM

ਚੰਡੀਗੜ੍ਹ, 7 ਜਨਵਰੀ (ਪੋਸਟ ਬਿਊਰੋ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇੰਨ੍ਹਾਂ ਦੇ ਹੱਲ ਵੱਲ ਕਦਮ ਪੁੱਟਿਆ।
ਭਾਰਤ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਸੂਬੇ ਵਿੱਚ ਨੇਤਰਹੀਣਾਂ ਲਈ ਨਵਾਂ ਸਕੂਲ ਖੋਲ੍ਹਣ ਅਤੇ ਜਮਾਲਪੁਰ, ਲੁਧਿਆਣਾ ਸਥਿਤ ਸਕੂਲ ਦੇ ਸਟਾਫ ਦੀ ਗਿਣਤੀ ਅਤੇ ਹੋਰ ਲੜੀਂਦੀਆਂ ਸਹੂਲਤਾਂ ਮੁਹੱਈਆ ਕਰਨ ਸਬੰਧੀ ਅਧਿਅਨ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਵਿੱਤੀ ਸਾਲ 2025-26 ਲਈ ਬਜ਼ਟ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।
ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਆਊਟਸੋਰਸ ਦੇ ਆਧਾਰ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਦਿੱਕਤਾਂ ਅਤੇ ਮੰਗਾਂ ਨੂੰ ਸਾਂਝਾ ਕੀਤਾ ਗਿਆ। ਵਿੱਤ ਮੰਤਰੀ ਨੇ ਬਿਜਲੀ ਵਿਭਾਗ ਨੂੰ ਯੂਨੀਅਨ ਨਾਲ ਮੀਟਿੰਗ ਕਰਕੇ ਯੋਗ ਮੰਗਾਂ ਦੇ ਹੱਲ ਲਈ ਲੋੜੀਂਦੇ ਕਦਮ ਪੁੱਟਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਯੂਨੀਅਨ ਨਾਲ ਮੀਟਿੰਗ ਦੇ ਸਿੱਟੇ ਦੇ ਆਧਾਰ ‘ਤੇ ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਮਾਮਲੇ ਨੂੰ ਵਿਚਾਰਿਆ ਜਾਵੇਗਾ ਤਾਂ ਜੋ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿੱਤ ਵਿਭਾਗ ਵੱਲੋਂ ਉਨ੍ਹਾਂ ਦੀ ਮਹਿੰਗਾਈ ਭੱਤੇ ਨਾਲ ਸਬੰਧਤ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਹੋਰ ਜਾਇਜ਼ ਮੰਗਾਂ ਵੀ ਵਿਚਾਰ ਅਧੀਨ ਹਨ।
ਬੇਰੁਜ਼ਗਾਰ ਸਾਂਝਾ ਮੋਰਚਾ, ਪੰਜਾਬ ਵੱਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਭਰਤੀ ਵਿੱਚ ਉਮਰ ਹੱਦ ਦੀ ਛੋਟ ਦੇਣ ਸਬੰਧੀ ਮੰਗਾਂ ਉਠਾਈਆਂ ਗਈਆਂ। ਵਿੱਤ ਮੰਤਰੀ ਵੱਲੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਮੋਰਚੇ ਦੀਆਂ ਮੰਗਾਂ ਦੀ ਵੈਧਤਾ ਸਬੰਧੀ ਕਾਨੂੰਨੀ ਮਾਹਿਰਾਂ ਅਤੇ ਮੋਰਚੇ ਦੇ ਆਗੂਆਂ ਦੀ ਹਾਜਰੀ ਵਿੱਚ ਮੀਟਿੰਗ ਕੀਤੀ ਜਾਵੇ ਤਾਂ ਜੋ ਇੰਨ੍ਹਾਂ ਮੰਗਾਂ ਦਾ ਕਾਨੂੰਨੀ ਤੌਰ ‘ਤੇ ਸਹੀ ਹੱਲ ਮਿਲ ਸਕੇ।
ਅੱਜ ਦੀਆਂ ਮੀਟਿੰਗਾਂ ਵਿੱਚ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਹਾਇਕ ਸਕੱਤਰ ਟੇਕ ਚੰਦ, ਸੂਬਾ ਦਫਤਰੀ ਸਕੱਤਰ ਸ਼ੇਰ ਸਿੰਘ, ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਤੋਂ ਪਰਮਵੀਰ ਸਿੰਘ ਅਤੇ ਪ੍ਰਦੀਪ ਕੁਮਾਰ, ਕੰਪਿਊਟਰ ਅਧਿਆਪਕ ਯੂਨੀਅਨ ਤੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਰਬੀ ਮੰਨਣ, ਬੇਰੁਜ਼ਗਾਰ ਸਾਂਝਾ ਮੋਰਚਾ ਤੋਂ ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਅਤੇ ਸੁਖਵਿੰਦਰ ਸਿੰਘ ਢਿਲਵਾਂ, ਨੇਤਰਹੀਣਾਂ ਦੇ ਮੁੱਦੇ ਉਠਾਉਣ ਲਈ ਭਾਰਤ ਨੈਸ਼ਨਲ ਫੈਡਰੇਸ਼ਨ ਆਫ਼ ਬਲਾਈਂਡ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਅਤੇ ਨੇਤਰਹੀਣ ਸਮਾਜ ਸੇਵਕ ਤੋਂ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ : ਮੁੱਖ ਚੋਣ ਅਧਿਕਾਰੀ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ