Welcome to Canadian Punjabi Post
Follow us on

08

January 2025
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼ਵੁਡਬਾਈਨ ਬੀਚ ਨੇੜੇ ਕਿਊਬਕ ਦੇ ਵਿਅਕਤੀ ਦੇ ਕਤਲ ਦੇ ਮਾਮਲੇ `ਚ 3 ਲੋਕਾਂ `ਤੇ ਚਾਰਜਿਜ਼ਨਾਰਥ ਯਾਰਕ ਵਿੱਚ ਚਾਕੂ ਦੇ ਹਮਲੇ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
 
ਪੰਜਾਬ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

January 07, 2025 08:19 AM

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਚੰਡੀਗੜ੍ਹ, 7 ਜਨਵਰੀ (ਪੋਸਟ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।
ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜਿ਼ੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖਿ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ : ਮੁੱਖ ਚੋਣ ਅਧਿਕਾਰੀ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ