Welcome to Canadian Punjabi Post
Follow us on

08

January 2025
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼ਵੁਡਬਾਈਨ ਬੀਚ ਨੇੜੇ ਕਿਊਬਕ ਦੇ ਵਿਅਕਤੀ ਦੇ ਕਤਲ ਦੇ ਮਾਮਲੇ `ਚ 3 ਲੋਕਾਂ `ਤੇ ਚਾਰਜਿਜ਼ਨਾਰਥ ਯਾਰਕ ਵਿੱਚ ਚਾਕੂ ਦੇ ਹਮਲੇ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
 
ਪੰਜਾਬ

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ : ਮੁੱਖ ਚੋਣ ਅਧਿਕਾਰੀ

January 07, 2025 08:34 AM

-ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ
- 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ
ਚੰਡੀਗੜ੍ਹ, 7 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 7 ਜਨਵਰੀ, 2025 ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 13 ਲੱਖ 80 ਹਜ਼ਾਰ 565 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 12 ਲੱਖ 31 ਹਜ਼ਾਰ 744, ਔਰਤਾਂ 1 ਕਰੋੜ 01 ਲੱਖ 48 ਹਜ਼ਾਰ 76, ਤੀਜਾ ਲਿੰਗ 745, ਐਨ.ਆਰ.ਆਈ 1611, ਦਿਵਿਆਂਗ ਵੋਟਰ 1 ਲੱਖ 56 ਹਜ਼ਾਰ 130 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 257 ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਨੇ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੱਗੋਂ ਵੀ ਵੋਟਰ ਸੂਚੀਆਂ ਪ੍ਰਕਾਸ਼ਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਜਾਰੀ ਰਹੇ।
ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ