Welcome to Canadian Punjabi Post
Follow us on

08

January 2025
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼ਵੁਡਬਾਈਨ ਬੀਚ ਨੇੜੇ ਕਿਊਬਕ ਦੇ ਵਿਅਕਤੀ ਦੇ ਕਤਲ ਦੇ ਮਾਮਲੇ `ਚ 3 ਲੋਕਾਂ `ਤੇ ਚਾਰਜਿਜ਼ਨਾਰਥ ਯਾਰਕ ਵਿੱਚ ਚਾਕੂ ਦੇ ਹਮਲੇ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
 
ਭਾਰਤ

ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੀ ਤਾਰੀਖ ਦਾ ਹੋਇਆ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ

January 07, 2025 01:00 PM

ਨਵੀਂ ਦਿੱਲੀ, 7 ਜਨਵਰੀ (ਪੋਸਟ ਬਿਊਰੋ): ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਲਈ 8 ਫਰਵਰੀ ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਕੋਲ ਇਕ ਮਹੀਨੇ ਦਾ ਸਮਾਂ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਸਿਆਸੀ ਪਾਰਟੀਆਂ ਨੂੰ ਚੋਣਾਂ ਦੌਰਾਨ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਜਾਂਚ ਕਰੇਗਾ। ਕੁਮਾਰ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅਸੀਂ ਪੈਸਾ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਦੀ ਜਾਂਚ ਕਰਾਂਗੇ। ਹਾਲ ਹੀ ਦੀਆਂ ਚੋਣਾਂ ਦੌਰਾਨ ਰੌਲਾ ਪਾਇਆ ਗਿਆ ਕਿ ਕੁਝ ਹੈਲੀਕਾਪਟਰਾਂ ਦੀ ਜਾਂਚ ਕੀਤੀ ਗਈ। ਲੋਕ ਪੋਲਿੰਗ ਅਫਸਰਾਂ ਨੂੰ ਧਮਕੀਆਂ ਤੱਕ ਵੀ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਸਟਾਰ ਪ੍ਰਚਾਰਕਾਂ ਅਤੇ ਸਿਆਸੀ ਪ੍ਰਚਾਰ ਕਰਨ ਵਾਲਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸਿ਼ਸ਼ਟਾਚਾਰ ਦੀ ਪਾਲਣਾ ਕੀਤੀ ਜਾਵੇ, ਅਸੀਂ ਬਹੁਤ ਸਖ਼ਤ ਹੋਵਾਂਗੇ। ਸਟਾਰ ਪ੍ਰਚਾਰਕਾਂ ਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਆਮ ਵੋਟਰਾਂ ਨੂੰ ਨਿਰਾਸ਼ ਕੀਤਾ ਜਾਵੇ। ਜਿ਼ਕਰਯੋਗ ਹੈ ਕਿ ਦੋ ਵਿਧਾਨ ਸਭਾ ਹਲਕਿਆਂ ਉੱਤਰ ਪ੍ਰਦੇਸ਼ ਦੇ ਮਿਲਕੀਪੁਰ ਅਤੇ ਤਾਮਿਲਨਾਡੂ ਦੇ ਇਰੋਡ ਲਈ ਵੀ ਜਿ਼ਮਨੀ ਚੋਣਾਂ ਉਸੇ ਮਿਤੀ ਨੂੰ ਹੋਣਗੀਆਂ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਸਲਮਾਨ ਖਾਨ ਦੀ ਰਿਹਾਇਸ਼ ਵਿਚ ਸੁਰੱਖਿਆ ਵਧਾਈ, ਲਗਾਏ ਗਏ ਬੁਲੇਟਪਰੂਫ ਸ਼ੀਸ਼ੇ ਵਿਦੇਸ਼ ਜਾਣ ਵਾਲਿਆਂ ਤੋਂ ਭਾਰਤ ਸਰਕਾਰ ਲਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ, ਨਿੱਜੀ ਡਾਟਾ ਕੇਂਦਰ ਨੂੰ ਦੱਸਣਾ ਹੋਵੇਗਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਦੀ ਅੰਤਿਮ ਅਰਦਾਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਮਹਾਰਾਸ਼ਟਰ 'ਚ ਮ੍ਰਿਤਕ ਵਿਅਕਤੀ ਹੋਇਆ ਜਿਉਂਦਾ, ਐਂਬੂਲੈਂਸ 'ਚ ਸੀ ਲਾਸ਼, ਸਪੀਡ ਬਰੇਕਰ ਵਿੱਚ ਉੱਛਲੀ, ਸਾਹ ਚੱਲਣ ਲੱਗੇ ਦਿੱਲੀ 'ਚ ਸੰਘਣੀ ਧੁੰਦ, ਸੈਂਕੜੇ ਉਡਾਨਾਂ ਅਤੇ ਰੇਲ ਗੱਡੀਆਂ ਪ੍ਰਭਾਵਿਤ, ਧੁੰਦ ਕਾਰਨ ਸ੍ਰੀਨਗਰ ਅਤੇ ਅੰਮ੍ਰਿਤਸਰ ਹਵਾਈ ਅੱਡੇ ਬੰਦ ਕੇਰਲ ਵਿਚ ਸਕੂਲ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ, 14 ਬੱਚੇ ਜ਼ਖਮੀ ਹੁਣ ਏਅਰ ਇੰਡੀਆ ਦੀ ਫਲਾਈਟ ‘ਚ ਮਿਲੇਗਾ ਮੁਫਤ ਵਾਈ-ਫਾਈ ਜਲ ਸੈਨਾ ’ਚ ਦੋ ਜੰਗੀ ਬੇੜੇ ‘ਸੂਰਤ’, ‘ਨੀਲਗਿਰੀ’ ਅਤੇ ਪਣਡੁੱਬੀ ‘ਵਾਗਸ਼ੀਰ’ ਕੀਤੇ ਜਾਣਗੇ ਸ਼ਾਮਿਲ ਲਖਨਊ ਵਿਚ ਚਾਰ ਭੈਣਾਂ ਤੇ ਮਾਂ ਦਾ ਕਾਤਲ ਕੀਤਾ ਗ੍ਰਿਫ਼ਤਾਰ, ਘਰੇਲੂ ਵਿਵਾਦ ਕਾਰਨ ਕੀਤੇ ਕਤਲ ਦਿਲਜੀਤ ਦੁਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ