Welcome to Canadian Punjabi Post
Follow us on

09

January 2025
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼ਵੁਡਬਾਈਨ ਬੀਚ ਨੇੜੇ ਕਿਊਬਕ ਦੇ ਵਿਅਕਤੀ ਦੇ ਕਤਲ ਦੇ ਮਾਮਲੇ `ਚ 3 ਲੋਕਾਂ `ਤੇ ਚਾਰਜਿਜ਼ਨਾਰਥ ਯਾਰਕ ਵਿੱਚ ਚਾਕੂ ਦੇ ਹਮਲੇ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
 
ਪੰਜਾਬ

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

January 08, 2025 09:50 AM

ਚੰਡੀਗੜ੍ਹ, 8 ਜਨਵਰੀ (ਪੋਸਟ ਬਿਊਰੋ):ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ।
ਸਪੀਕਰ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਘੋਰ ਅਣਦੇਖੀ ਵਜੋਂ ਦੇਖਿਆ ਜਾ ਰਿਹਾ ਹੈ, ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਰਿਹਾ ਹੈ।
ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਰੀ-ਡੈਜਿਗਨੇਸ਼ਨ ਨਾ ਸਿਰਫ਼ ਪ੍ਰਸ਼ਾਸਨਿਕ ਗੜਬੜ ਹੈ, ਸਗੋਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਦਾਅਵਿਆਂ/ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਹੈ।
ਸੰਧਵਾਂ ਨੇ ਅੱਗੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ।
ਇਸ ਘਟਨਾਕ੍ਰਮ ਨੇ ਪੰਜਾਬ ਦੇ ਆਗੂਆਂ ਅਤੇ ਨਾਗਰਿਕਾਂ ਵਿਚ ਵੱਡੀ ਬੇਚੈਨੀ ਪੈਦਾ ਕਰ ਦਿੱਤੀ ਹੈ ਅਤੇ ਹਰ ਕੋਈ ਇਸਨੂੰ ਪੰਜਾਬ ਦੇ ਚੰਡੀਗੜ੍ਹ ‘ਤੇ ਅਧਿਕਾਰਾਂ ਨੂੰ ਜਾਣਬੁੱਝ ਕੇ ਢਾਹ ਲਾਉਣ ਦੀ ਕੋਸ਼ਿਸ਼ ਵਜੋਂ ਦੇਖ ਰਿਹਾ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਚੰਡੀਗੜ੍ਹ ਸੂਬੇ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦੇ ਪ੍ਰਸ਼ਾਸਨ ਬਾਰੇ ਕੋਈ ਵੀ ਫੈਸਲਾ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਜਾਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ : ਮੁੱਖ ਚੋਣ ਅਧਿਕਾਰੀ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ