Welcome to Canadian Punjabi Post
Follow us on

09

January 2025
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼ਵੁਡਬਾਈਨ ਬੀਚ ਨੇੜੇ ਕਿਊਬਕ ਦੇ ਵਿਅਕਤੀ ਦੇ ਕਤਲ ਦੇ ਮਾਮਲੇ `ਚ 3 ਲੋਕਾਂ `ਤੇ ਚਾਰਜਿਜ਼ਨਾਰਥ ਯਾਰਕ ਵਿੱਚ ਚਾਕੂ ਦੇ ਹਮਲੇ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
 
ਪੰਜਾਬ

20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

January 08, 2025 09:52 AM

ਚੰਡੀਗੜ੍ਹ, 8 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਨਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਰਿਸ਼ਵਤ ਉਕਤ ਦਵਿੰਦਰ ਬਾਂਸਲ, ਆਡਿਟ ਇੰਸਪੈਕਟਰ ਨਾਲ ਸਾਂਝੀ ਕੀਤੀ ਜਾਣੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ : ਮੁੱਖ ਚੋਣ ਅਧਿਕਾਰੀ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ