Welcome to Canadian Punjabi Post
Follow us on

09

January 2025
ਬ੍ਰੈਕਿੰਗ ਖ਼ਬਰਾਂ :
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼
 
ਪੰਜਾਬ

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

January 09, 2025 09:48 AM

-ਭਗੌੜਾ ਤਸਕਰ ਮਨਜੋਤ ਸਿੰਘ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ : ਡੀਜੀਪੀ ਗੌਰਵ ਯਾਦਵ
-ਗ੍ਰਿਫ਼ਤਾਰ ਮੁਲਜ਼ਮ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਹੁਕਮਾਂ 'ਤੇ ਅੱਗੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ
ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ): ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ 9 ਐਮਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ, ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦੇ ਗ੍ਰੇਅ ਰੰਗ ਦੀ ਹੌਂਡਾ ਐਕਟਿਵਾ ਸਕੂਟਰ (ਪੀ.ਬੀ.02ਈ.ਐਫ.2599), ਜਿਸ 'ਤੇ ਉਹ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਇਹ ਭਰੋਸੇਯੋਗ ਜਾਣਕਾਰੀ ਮਿਲਣ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ 'ਤੇ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈੱਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।
ਜਿ਼ਕਰਯੋਗ ਹੈ ਕਿ ਦੋਸ਼ੀ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨਡੀਪੀਐਸ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਦੋਸ਼ੀ ਗੁਰਪ੍ਰੀਤ ਸਿੰਘ ਵੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ।
ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਸਾਥੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1) (ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 1 ਮਿਤੀ 08.01.2025 ਦਰਜ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਸੌਂਦ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼ 20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ