Welcome to Canadian Punjabi Post
Follow us on

09

January 2025
ਬ੍ਰੈਕਿੰਗ ਖ਼ਬਰਾਂ :
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼
 
ਪੰਜਾਬ

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

January 09, 2025 09:49 AM

ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਅਨਿਕਸ਼ਾ ਦੇਵੀ ਵਾਸੀ ਦਸ਼ਮੇਸ਼ ਨਗਰ, ਪਿੰਡ ਇਯਾਲੀ ਖੁਰਦ, ਲੁਧਿਆਣਾ ਨੂੰ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ, ਹੇਬੋਵਾਲ ਕਲਾਂ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ ਡੀਲਿੰਗ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐਨ.ਓ.ਸੀ. ਪ੍ਰਾਪਤ ਕਰਨ ਬਦਲੇ 4251 ਰੁਪਏ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਮਹਿਲਾ ਕਲਰਕ ਨੇ ਐਨ.ਓ.ਸੀ. ਜਾਰੀ ਕਰਨ ਬਦਲੇ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਮੌਖਿਕ ਅਤੇ ਦਸਤਾਵੇਜ਼ੀ ਸਬੂਤਾਂ ਦੀ ਜਾਂਚ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ, ਮੁਲਜ਼ਮ ਕਲਰਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਸੌਂਦ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼ 20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ