Welcome to Canadian Punjabi Post
Follow us on

09

January 2025
ਬ੍ਰੈਕਿੰਗ ਖ਼ਬਰਾਂ :
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼
 
ਪੰਜਾਬ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

January 09, 2025 09:50 AM

ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਏ.ਟੀ.ਪੀ. ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਸੌਂਦ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼ 20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ