Welcome to Canadian Punjabi Post
Follow us on

14

January 2025
 
ਪੰਜਾਬ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ

January 13, 2025 12:20 PM

- ਪੰਜਾਬ ਪੁਲਿਸ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਤਿੰਨ ਅਪਰਾਧਿਕ ਮਾਮਲੇ ਵੀ ਕੀਤੇ ਦਰਜ
- ਸੂਬੇ ਭਰ ਦੇ 249 ਬੱਸ ਸਟੈਂਡਾਂ 'ਤੇ 493 ਪੁਲਿਸ ਟੀਮਾਂ ਨੇ 3514 ਵਿਅਕਤੀਆਂ ਦੀ ਲਈ ਤਸ਼ਾਲੀ
ਚੰਡੀਗੜ੍ਹ, 13 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਸੁਪਰਡੈਂਟ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ 'ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਪੁੱਛ-ਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਉਨ੍ਹਾਂ ਦੱਸਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 493 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 249 ਬੱਸ ਅੱਡਿਆਂ 'ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 3514 ਲੋਕਾਂ ਦੀ ਤਲਾਸ਼ੀ ਲਈ ਗਈ ਜਦਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਤਿੰਨ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 950 ਗ੍ਰਾਮ ਭੁੱਕੀ, ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਅਤੇ ਅਲਪਰਾਜ਼ੋਲਮ ਦੀਆਂ 120 ਗੋਲੀਆਂ ਵੀ ਬਰਾਮਦ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲੀਸ ਟੀਮਾਂ ਨੇ ਬੱਸ ਅੱਡਿਆਂ ਦੇ ਆਸ-ਪਾਸ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ