Welcome to Canadian Punjabi Post
Follow us on

14

January 2025
 
ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

January 14, 2025 08:45 AM

- ਲੁਧਿਆਣਾ 'ਚ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 14 ਜਨਵਰੀ (ਪੋਸਟ ਬਿਊਰੋ): ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ।
ਇਸ ਤੋਂ ਇਲਾਵਾ ਵਿੱਤ, ਪਲਾਨਿੰਗ ਅਤੇ ਕਰ ਤੇ ਆਬਾਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਗਰੂਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਅਮਨ ਅਰੋੜਾ ਵੱਲੋਂ ਜਲੰਧਰ, ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਰਨਾਲਾ, ਐਨ.ਆਰ.ਆਈ, ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਦਾਸਪੁਰ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੋਗਾ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਲਾਲ ਚੰਦ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਟਰਾਸਪੋਰਟ ਅਤੇ ਜੇਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਫਾਜ਼ਿਲਕਾ ਵਿਖੇ ਝੰਡਾ ਕੌਮੀ ਝੰਡਾ ਲਹਿਰਾਇਆ ਜਾਵੇਗਾ।
ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹੁਸ਼ਿਆਰਪੁਰ, ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਫਿਰੋਜ਼ਪੁਰ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਭੂਮੀ ਅਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਟਿਆਲਾ, ਸੈਰ ਸਪਾਟਾ ਅਤੇ ਸਭਿਆਚਾਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੰਮ੍ਰਿਤਸਰ, ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਲੇਰਕੋਟਲਾ, ਖੇਤੀਬਾੜੀ ਅਤੇ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਤਰਨ-ਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ