Welcome to Canadian Punjabi Post
Follow us on

21

January 2025
 
ਪੰਜਾਬ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

January 15, 2025 10:18 AM

 

ਚੰਡੀਗੜ੍ਹ, 15 ਜਨਵਰੀ (ਗਿਆਨ ਸਿੰਘ): ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।
ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟਰੈਫਿਕ) ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।
ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਵਧੀ ਤਨਖਾਹ ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ : ਸਪੀਕਰ ਸੰਧਵਾਂ ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ : ਅਮਨ ਅਰੋੜਾ ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ : ਐਡਵੋਕੇਟ ਧਾਮੀ ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ