Welcome to Canadian Punjabi Post
Follow us on

21

January 2025
 
ਪੰਜਾਬ

ਚੇਅਰਮੈਨ ਢਿੱਲਵਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

January 15, 2025 10:19 AM

-ਸਿੰਚਾਈ ਸਮਰੱਥਾਂ ਵਧਾਉਣ ਲਈ ਪਿੰਡਾਂ ਦੇ ਖਾਲਿਆਂ ਨੂੰ ਪਹਿਲ ਦੇ ਅਧਾਰ ਤੇ ਪੱਕਾ ਕੀਤਾ ਜਾਵੇਗਾ : ਢਿੱਲਵਾਂ
ਫਰੀਦਕੋਟ, 15 ਜਨਵਰੀ (ਗਿਆਨ ਸਿੰਘ): ਪੇਂਡੂ ਖੇਤਰਾਂ ਦਾ ਵਿਕਾਸ ਸਾਡੇ ਰਾਜ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਮਹੱਤਵਪੂਰਨ ਹੈ। ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਤੇ ਨੌਜਵਾਨਾਂ ਦੇ ਸਰਪਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦੇ ਨਾਲ ਯਤਨਸ਼ੀਲ ਹੈ । ਇਹ ਪ੍ਰਗਟਾਵਾ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਨਰਭਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਨਹਿਰੀ ਖਾਲਿਆਂ ਦੀ ਸਫਾਈ ਅਤੇ ਸਿੰਚਾਈ ਪ੍ਰਣਾਲੀਆਂ ਦੇ ਨਵੀਨੀਕਰਨ ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲਿਆਂ ਦੀ ਸਫਾਈ ਤੇ ਮੁਰੰਮਤ, ਪੱਕੇ ਖਾਲੇ ਬਣਾਉਣ ਤੋਂ ਇਲਾਵਾ ਸਰਕਾਰ ਪੇਂਡੂ ਖੇਤਰਾਂ ਵਿੱਚ ਸਿੰਚਾਈ ਪ੍ਰਣਾਲੀਆਂ ਨੂੰ ਵੀ ਅਪਗ੍ਰੇਡ ਕਰ ਰਹੀ ਹੈ। ਇਸ ਯਤਨ ਨਾਲ ਨਾਂ ਸਿਰਫ਼ ਜਮੀਨੀਂ ਪਾਣੀ ਦੀ ਬੱਚਤ ਹੋਵੇਗੀ ਸਗੋਂ ਫਸਲ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਵੱਧ ਤੋਂ ਵੱਧ ਖੇਡ ਮੈਦਾਨ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਸਕੇ।
ਉਨ੍ਹਾਂ ਮੀਟਿੰਗ ਦੌਰਾਨ ਪੰਚਾਇਤੀ ਵਿਭਾਗ ਦੇ ਸਮੂਹ ਸੈਕਟਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਹਰੇਕ ਪਿੰਡ ਵਿੱਚ ਖਾਲਿਆਂ / ਖੇਡ ਮੈਦਾਨ ਬਣਵਾਉਣ ਸੰਬੰਧੀ ਮਤੇ ਪ੍ਰਾਪਤ ਕੀਤੇ ਜਾਣ। ਉਪਰੰਤ ਹੀ ਉਸਾਰੀ ਦੇ ਕੰਮ ਸ਼ੁਰੂ ਕੀਤੇ ਜਾਣ । ਉਨ੍ਹਾਂ ਸਾਰਿਆਂ ਨੂੰ ਸੰਬੰਧਤ ਵਿਭਾਗੀ ਕੰਮਾਂ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਇਸ ਤਰ੍ਹਾਂ ਦੀਆਂ ਮੀਟਿੰਗ ਚਲਦੀਆਂ ਰਹਿਣਗੀਆਂ।
ਇਸ ਮੌਕੇ ਨਰਭਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਫਰੀਦਕੋਟ ਜਿ਼ਲ੍ਹੇ ਦੇ ਹਰੇਕ ਪਿੰਡ ਵਿੱਚ ਖਾਲਿਆਂ ਦੀ ਸਫਾਈ ਮੁਰੰਮਤ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਬਲਾਕਾਂ ਦੇ ਸਾਰੇ ਪਿੰਡਾਂ ਦੇ ਅਧਿਕਾਰੀਆਂ ਤੋਂ ਪ੍ਰੋਗਰੈਸ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਪਿੰਡ ਵਿੱਚ ਵੀ ਖਾਲਿਆਂ ਸੰਬੰਧੀ ਦਿੱਕਤ ਆਉਂਦੀ ਹੈ ਤਾਂ ਮਤਾ ਬਣਾ ਕੇ ਉਹ ਜੀ.ਆਰ.ਐਸ ਨਾਲ ਤਾਲਮੇਲ ਕਰਕੇ ਆਪਣੀ ਅਰਜੀ ਦੇਣ ਉਸ ਤੇ ਤੁਰੰਤ ਕਾਰਵਾਈ ਹੋਵੇਗੀ।
ਇਸ ਮੌਕੇ ਬੀ.ਡੀ.ਓ ਕੋਟਕਪੂਰਾ ਅਭਿਨਵ ਗੋਇਲ, ਏ.ਪੀ.ਓ ਗਗਨਦੀਪ ਸਿੰਘ, ਜਿ਼ਲ੍ਹਾ ਨੋਡਲ ਅਫ਼ਸਰ, ਹਰਦੀਪ ਸਿੰਘ, ਪਿੰਡਾਂ ਦੇ ਸਮੂਹ ਸੈਕਟਰੀ, ਟੈਕਨੀਕਲ ਅਸੀਸਟੈਂਟ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਵਧੀ ਤਨਖਾਹ ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ : ਸਪੀਕਰ ਸੰਧਵਾਂ ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ : ਅਮਨ ਅਰੋੜਾ ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ : ਐਡਵੋਕੇਟ ਧਾਮੀ ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ