Welcome to Canadian Punjabi Post
Follow us on

21

January 2025
 
ਪੰਜਾਬ

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

January 15, 2025 10:25 AM

ਚੰਡੀਗੜ੍ਹ, 15 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮਿ੍ਰਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮਿ੍ਰਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮਿ੍ਰਤਸਰ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਵਧੀ ਤਨਖਾਹ ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ : ਸਪੀਕਰ ਸੰਧਵਾਂ ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ : ਅਮਨ ਅਰੋੜਾ ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ : ਐਡਵੋਕੇਟ ਧਾਮੀ ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ