Welcome to Canadian Punjabi Post
Follow us on

14

March 2025
 
ਪੰਜਾਬ

ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

January 19, 2025 12:39 PM

* 10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ
ਮੋਗਾ, 19 ਜਨਵਰੀ (ਗਿਆਨ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. ਦੇ ਬਲਾਕ ਬੀ ਵਿੱਚ ਦੋ ਮੰਜਿਲਾਂ ਦੀ ਉਸਾਰੀ ਦਾ ਕੰਮ ਸੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਏ.ਸੀ. ਦੀ ਇਮਾਰਤ ਵਿੱਚ ਚਾਰ ਬਲਾਕ ਸਾਮਲ ਹਨ, ਇਨ੍ਹਾਂ ਵਿੱਚ ਏ ਬਲਾਕ, ਬੀ ਬਲਾਕ, ਸੀ ਬਲਾਕ ਅਤੇ ਡੀ ਬਲਾਕ ਦਾ ਨਿਰਮਾਣ 2004 ਵਿੱਚ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੱਖ-ਵੱਖ ਦਫਤਰਾਂ ਨੂੰ ਦਰਪੇਸ ਜਗ੍ਹਾ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਕੁਝ ਸਰਕਾਰੀ ਦਫਤਰ ਜੋ ਹੋਰ ਥਾਵਾਂ ਤੋਂ ਚਲਾਏ ਜਾ ਰਹੇ ਹਨ, ਨੂੰ ਤਬਦੀਲ ਕਰਨ ਲਈ ਦੋ ਮੰਜਿਲਾਂ ਬਣਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵ ਮੰਜਿਲਾਂ ‘ਤੇ ਕੁੱਲ 48 ਕਮਰੇ ਬਣਾਏ ਜਾਣਗੇ ਅਤੇ ਦੋਵਾਂ ਮੰਜਲਿਾਂ ‘ਤੇ ਪੁਰਸਾਂ ਅਤੇ ਔਰਤਾਂ ਲਈ ਵੱਖ-ਵੱਖ ਟਾਇਲਟ ਬਲਾਕ ਦਾ ਪ੍ਰਬੰਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੰਪਲੈਕਸ ਵਿੱਚ 13 ਵਿਅਕਤੀਆਂ ਦੇ ਢੋਆ-ਢੁਆਈ ਦੀ ਸਮਰੱਥਾ ਵਾਲੀ ਨਵੀਂ ਲਿਫਟ ਲਗਾਈ ਜਾਵੇਗੀ ਅਤੇ ਦੋਵਾਂ ਮੰਜਿਲਾਂ ‘ਤੇ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰਾ ਸਿਸਟਮ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇਮਾਰਤ ਫਾਇਰ ਡਿਟੈਕਸਨ/ਐਮਰਜੈਂਸੀ ਨਿਕਾਸੀ ਅਤੇ ਪਬਲਿਕ ਐਡਰੈਸ ਸਿਸਟਮ ਨਾਲ ਵੀ ਲੈਸ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਢੁਕਵੀਂ ਵਰਤੋਂ ਲਈ ਇਮਾਰਤ ਵਿੱਚ 95 ਕਿਲੋਵਾਟ ਸੋਲਰ ਪਾਵਰ ਜਨਰੇਸਨ ਸਿਸਟਮ ਲਗਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਰਹੀ ਸੀ, ਜਿਸ ਕਾਰਨ ਸੂਬੇ ਨੂੰ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਅਜਿਹੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈਆਂ ਜਾ ਰਹੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਜਿ਼ਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ ਸੋਹਾਣਾ ਹਸਪਤਾਲ ਗਲੌਕੋਮਾ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਕਾਥਨ ਦਾ ਆਯੋਜਨ ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜ਼ਰ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼