Welcome to Canadian Punjabi Post
Follow us on

21

January 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਟਰੰਪ ਦੀ ਸਹੁੰ ਚੁੱਕ ਸਮਾਗਮ ਮੌਕੇ ਮਸਕ ਨੇ ਹਿਟਲਰ ਵਰਗੀ ਦਿੱਤੀ ਸਲਾਮੀਟਰੰਪ ਨੇ ਫੌਜ ਦੇ ਸਵਾਗਤ ਸਮਾਰੋਹ ਵਿੱਚ ਕੀਤੀ ਸਿ਼ਰਕਤ, ਹੱਥ ਵਿਚ ਤਲਵਾਰ ਲੈ ਕੇ ਨੱਚੇਪ੍ਰੋਜੈਕਟ ਗੈਸਲਾਈਟ ਤਹਿਤ ਐਡਮਿੰਟਨ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਦਾ ਮੁਲਜ਼ਮ ਯੂਏਈ ਵਿੱਚ ਗ੍ਰਿਫ਼ਤਾਰ : ਸੂਤਰ7 ਮਹੀਨਿਆਂ ਤੋਂ ਹੰਸ ਦੇ ਸਰੀਰ ਵਿੱਚ ਵੱਜਿਆ ਹੋਇਆ ਸੀ ਤੀਰ, ਸਰੀਰ `ਚੋਂ ਕੱਢਿਆ ਗਿਆ ਤੀਰ, ਬਚਾਈ ਜਾਨਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
 
ਪੰਜਾਬ

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

January 21, 2025 10:30 AM

-ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ
ਚੰਡੀਗੜ੍ਹ 21 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਦੋਸ਼ੀ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਵਧੀ ਤਨਖਾਹ