Welcome to Canadian Punjabi Post
Follow us on

21

January 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਟਰੰਪ ਦੀ ਸਹੁੰ ਚੁੱਕ ਸਮਾਗਮ ਮੌਕੇ ਮਸਕ ਨੇ ਹਿਟਲਰ ਵਰਗੀ ਦਿੱਤੀ ਸਲਾਮੀਟਰੰਪ ਨੇ ਫੌਜ ਦੇ ਸਵਾਗਤ ਸਮਾਰੋਹ ਵਿੱਚ ਕੀਤੀ ਸਿ਼ਰਕਤ, ਹੱਥ ਵਿਚ ਤਲਵਾਰ ਲੈ ਕੇ ਨੱਚੇਪ੍ਰੋਜੈਕਟ ਗੈਸਲਾਈਟ ਤਹਿਤ ਐਡਮਿੰਟਨ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਦਾ ਮੁਲਜ਼ਮ ਯੂਏਈ ਵਿੱਚ ਗ੍ਰਿਫ਼ਤਾਰ : ਸੂਤਰ7 ਮਹੀਨਿਆਂ ਤੋਂ ਹੰਸ ਦੇ ਸਰੀਰ ਵਿੱਚ ਵੱਜਿਆ ਹੋਇਆ ਸੀ ਤੀਰ, ਸਰੀਰ `ਚੋਂ ਕੱਢਿਆ ਗਿਆ ਤੀਰ, ਬਚਾਈ ਜਾਨਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
 
ਪੰਜਾਬ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ

January 21, 2025 10:32 AM

ਚੰਡੀਗੜ੍ਹ 21 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ 'ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਵਧੀ ਤਨਖਾਹ