Welcome to Canadian Punjabi Post
Follow us on

22

January 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਟਰੰਪ ਦੀ ਸਹੁੰ ਚੁੱਕ ਸਮਾਗਮ ਮੌਕੇ ਮਸਕ ਨੇ ਹਿਟਲਰ ਵਰਗੀ ਦਿੱਤੀ ਸਲਾਮੀਟਰੰਪ ਨੇ ਫੌਜ ਦੇ ਸਵਾਗਤ ਸਮਾਰੋਹ ਵਿੱਚ ਕੀਤੀ ਸਿ਼ਰਕਤ, ਹੱਥ ਵਿਚ ਤਲਵਾਰ ਲੈ ਕੇ ਨੱਚੇਪ੍ਰੋਜੈਕਟ ਗੈਸਲਾਈਟ ਤਹਿਤ ਐਡਮਿੰਟਨ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਦਾ ਮੁਲਜ਼ਮ ਯੂਏਈ ਵਿੱਚ ਗ੍ਰਿਫ਼ਤਾਰ : ਸੂਤਰ7 ਮਹੀਨਿਆਂ ਤੋਂ ਹੰਸ ਦੇ ਸਰੀਰ ਵਿੱਚ ਵੱਜਿਆ ਹੋਇਆ ਸੀ ਤੀਰ, ਸਰੀਰ `ਚੋਂ ਕੱਢਿਆ ਗਿਆ ਤੀਰ, ਬਚਾਈ ਜਾਨਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
 
ਪੰਜਾਬ

ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ

January 21, 2025 10:43 AM

-ਪਿੰਡ ਵਿੱਚ ਜਲ ਸਪਲਾਈ ਸਕੀਮ ਨੂੰ ਵਧੀਆ ਢੰਗ ਨਾਲ ਚਲਾਉਣ ਕਰਕੇ ਹੋਈ ਚੋਣ
-ਡਿਪਟੀ ਕਮਿਸ਼ਨਰ ਵੱਲੋਂ ਵਧਾਈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅੱਗੇ ਆਉਣ ਦਾ ਸੱਦਾ
-ਵਧੀਆ ਕੰਮ ਕਰਨ ਵਾਲੇ ਵਿਅਕਤੀਆਂ, ਸਮੂਹਾਂ ਜਾਂ ਸੰਸਥਾਵਾਂ ਨੂੰ ਰਾਜ ਅਤੇ ਰਾਸ਼ਟਰੀ ਪੱਧਰ ਉੱਤੇ ਸਨਮਾਨਿਤ ਕਰਵਾਇਆ ਜਾਵੇਗਾ - ਵਿਸ਼ੇਸ਼ ਸਾਰੰਗਲ
ਮੋਗਾ, 21 ਜਨਵਰੀ (ਗਿਆਨ ਸਿੰਘ): ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ(ਜਿਲਾ ਮੋਗਾ) ਦੀ ਸਰਪੰਚ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਹਨਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ। ਇਹ ਜਾਣਕਾਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਦਰਸ਼ ਨਿਰਮਲ ਵੱਲੋਂ ਦਿੱਤੀ ਗਈ।
ਉਹਨਾਂ ਦੱਸਿਆ ਕਿ ਨਰਿੰਦਰ ਕੌਰ ਦੀ ਅਗਵਾਈ ਵਿੱਚ ਕਮੇਟੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਪਿੰਡ ਚੁਗਾਵਾਂ 'ਚ ਜਲ ਸਪਲਾਈ ਸਕੀਮ ਨੂੰ ਬੜੇ ਹੀ ਵਧੀਆ ਢੰਗ ਨਾਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਘਰਾਂ ਦੀ ਗਿਣਤੀ ਲਗਪਗ 497 ਹੈ ਤੇ 2700 ਦੇ ਕਰੀਬ ਆਬਾਦੀ ਹੈ ਅਤੇ ਪਿੰਡ ਵਿਚ 3 ਆਂਗਣਵਾੜੀ ਸੈਂਟਰ ਅਤੇ 2 ਸਰਕਾਰੀ ਸਕੂਲ ਵੀ ਹਨ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਨਰਿੰਦਰ ਕੌਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਦੇ ਚੇਅਰਪਰਸਨ ਤੇ ਪਿੰਡ ਦੀ ਸਰਪੰਚ ਹੋਣ ਕਰ ਕੇ ਉਹਨਾਂ ਵਲੋਂ ਅਣਥੱਕ ਯਤਨ ਕੀਤੇ ਜਾਂਦੇ ਹਨ ਤਾਂ ਕਿ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਪੇਸ਼ ਆਵੇ। ਪਿੰਡ ਦੇ ਵਾਟਰ ਵਰਕਸ ਨੂੰ ਸੁੰਦਰ ਦਿੱਖ ਦੇਣ ਲਈ ਉਹਨਾਂ ਵੱਲੋਂ ਵਾਟਰ ਵਰਕਸ ਉਪਰ ਸੁੰਦਰ ਪਾਰਕ ਬਣਾਇਆ ਗਿਆ ਹੈ। ਇਸ ਪਾਰਕ ਵਿੱਚ ਸਮੁੱਚੇ ਪਿੰਡ ਦੇ ਲੋਕ ਸੈਰ ਕਰਨ ਲਈ ਆਉਂਦੇ ਹਨ ਅਤੇ ਉਨ੍ਹਾਂ ਵਲੋਂ ਪਿੰਡ ਦੇ ਸਾਰੇ ਘਰਾਂ ਅੱਗੇ ਘਰ ਦੇ ਮੁਖੀ ਦੇ ਨਾਮ ਦੀ ਨੇਮ ਪਲੇਟ ਵੀ ਲਗਾਈ ਗਈ ਹੈ, ਜਿਸ ਉਪਰ ਮੁਖੀ ਦੇ ਨਾਮ ਦੇ ਨਾਲ ਵਾਟਰ ਸਪਲਾਈ ਦੇ ਕੁਨੈਕਸ਼ਨ ਦਾ ਨੰਬਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮੇਟੀ ਦੀ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼੍ਰੀਮਤੀ ਨਰਿੰਦਰ ਕੌਰ ਦੀ ਇਸ ਚੋਣ ਉੱਤੇ ਖੁਸ਼ੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੀ ਵਿਅਕਤੀਗਤ ਤੌਰ ਉੱਤੇ ਜਾਂ ਕਿਸੇ ਸਮੂਹ ਦੇ ਰੂਪ ਵਿੱਚ ਆਪਣਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅੱਗੇ ਆਉਣ। ਉਹਨਾਂ ਦੇ ਇਸ ਯੋਗਦਾਨ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਣਦਾ ਮਾਣ ਸਨਮਾਨ ਦਿੱਤਾ ਅਤੇ ਦਿਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਭਵਿੱਖ ਵਿੱਚ ਵੀ ਵਧੀਆ ਕੰਮ ਕਰਨ ਵਾਲੇ ਵਿਅਕਤੀਆਂ, ਸਮੂਹਾਂ ਜਾਂ ਸੰਸਥਾਵਾਂ ਨੂੰ ਉਹਨਾਂ ਦੀ ਵਿਸ਼ੇਸ਼ ਪ੍ਰਾਪਤੀ ਲਈ ਰਾਜ ਅਤੇ ਰਾਸ਼ਟਰੀ ਪੱਧਰ ਉੱਤੇ ਸਨਮਾਨਿਤ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ, "ਨਰਿੰਦਰ ਕੌਰ ਦੇ ਸਮਰਪਣ ਅਤੇ ਅਗਵਾਈ ਨੇ ਚੁੱਗਵਾਂ ਪਿੰਡ ਦੇ ਵਸਨੀਕਾਂ ਦੇ ਜੀਵਨ 'ਤੇ ਮਹੱਤਵਪੂਰਨ ਪ੍ਰਭਾਵ ਪਾਇਆ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਯਤਨ ਸੱਚਮੁੱਚ ਸ਼ਲਾਘਾਯੋਗ ਹਨ। ਸਾਨੂੰ ਮਾਣ ਹੈ ਕਿ ਉਹ ਦਿੱਲੀ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰ ਰਹੀ ਹੈ।" ਉਹਨਾਂ ਸਰਪੰਚ ਸ਼੍ਰੀਮਤੀ ਨਰਿੰਦਰ ਕੌਰ ਅਤੇ ਉਹਨਾਂ ਦੀ ਟੀਮ ਨੂੰ ਵਧਾਈ ਅਤੇ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਚੇਅਰਪਰਸਨ ਤੇ ਸਰਪੰਚ ਸ਼੍ਰੀਮਤੀ ਨਰਿੰਦਰ ਕੌਰ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਧੰਨਵਾਦੀ ਹੈ ਕਿ ਉਸਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਣ ਲਈ ਚੁਣਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ ਖਾਲਸਾ ਏਡ ਵਲੋਂ ਦਿੱਤੀ ਮੁਫ਼ਤ ਕੋਚਿੰਗ ਸਦਕਾ ਆਮ ਘਰ ਦੇ ਨੌਜਵਾਨ ਬਣੇ ਏ.ਡੀ.ਓ. ਅਤੇ ਜੇਲ੍ਹ ਵਾਰਡਨ ਮੁੱਖ ਮੰਤਰੀ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜਿ਼ਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਵਧੀ ਤਨਖਾਹ