Welcome to Canadian Punjabi Post
Follow us on

22

January 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਨਾਂ ਰੱਦਫਿਜੀ ਦੇ ਪ੍ਰਧਾਨ ਮੰਤਰੀ ਨੇ ਕਿਹਾ- ਮੋਦੀ ਬੌਸ ਸਾਹਿਬ ਹਨ, ਦੁਨੀਆਂ ਨੂੰ ਉਨ੍ਹਾਂ ਦੇ ਵਿਕਾਸ ਮਾਡਲ ਨੂੰ ਅਪਣਾਉਣਾ ਚਾਹੀਦਾ ਹੈਭਾਜਪਾ ਆਗੂ ਦੇ ਬਿਆਨ `ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ-ਪੰਜਾਬੀਆਂ ਤੋਂ ਮੁਆਫ਼ੀ ਮੰਗੇ ਭਾਜਪਾਕੇਂਦਰੀ ਕੈਬਿਨਟ ਵੱਲੋਂ ਅਗਲੇ 5 ਸਾਲਾਂ ਲਈ ਨੈਸ਼ਨਲ ਹੈਲਥ ਮਿਸ਼ਨ ਜਾਰੀ ਰੱਖਣ ਨੂੰ ਪ੍ਰਵਾਨਗੀ, ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ
 
ਪੰਜਾਬ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

January 22, 2025 08:31 AM

-ਸਹਿ-ਮੁਲਜ਼ਮ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫ਼ਰਾਰ
ਚੰਡੀਗੜ੍ਹ, 22 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਮੁਲਜ਼ਮ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ । ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ