Welcome to Canadian Punjabi Post
Follow us on

22

January 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਨਾਂ ਰੱਦਫਿਜੀ ਦੇ ਪ੍ਰਧਾਨ ਮੰਤਰੀ ਨੇ ਕਿਹਾ- ਮੋਦੀ ਬੌਸ ਸਾਹਿਬ ਹਨ, ਦੁਨੀਆਂ ਨੂੰ ਉਨ੍ਹਾਂ ਦੇ ਵਿਕਾਸ ਮਾਡਲ ਨੂੰ ਅਪਣਾਉਣਾ ਚਾਹੀਦਾ ਹੈਭਾਜਪਾ ਆਗੂ ਦੇ ਬਿਆਨ `ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ-ਪੰਜਾਬੀਆਂ ਤੋਂ ਮੁਆਫ਼ੀ ਮੰਗੇ ਭਾਜਪਾਕੇਂਦਰੀ ਕੈਬਿਨਟ ਵੱਲੋਂ ਅਗਲੇ 5 ਸਾਲਾਂ ਲਈ ਨੈਸ਼ਨਲ ਹੈਲਥ ਮਿਸ਼ਨ ਜਾਰੀ ਰੱਖਣ ਨੂੰ ਪ੍ਰਵਾਨਗੀ, ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ
 
ਪੰਜਾਬ

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

January 22, 2025 09:33 AM

ਚੰਡੀਗੜ੍ਹ, 22 ਜਨਵਰੀ (ਪੋਸਟ ਬਿਊਰੋ): ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ ਨੂੰ ਚੋਰੀ ਦੇ ਦੋਸ਼ ਵਿੱਚ ਮੂੰਹ ਕਾਲਾ ਕਰਕੇ "ਮੈਂ ਚੋਰ ਹਾਂ" ਦੀ ਤਖਤੀ ਪਾ ਕੇ ਘੁੰਮਾਇਆ ਗਿਆ, ਜੋ ਕਿ ਬੱਚਿਆਂ ਦੇ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੈ।
ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 75 ਅਤੇ 79 ਤਹਿਤ ਮਾਮਲਾ ਦਰਜ ਕਰਨ ਅਤੇ ਬਾਲ ਮਜ਼ਦੂਰੀ (ਨਿਵਾਰਨ ਅਤੇ ਨਿਯੰਤਰਣ) ਐਕਟ-1986 ਅਤੇ ਭਾਰਤੀ ਨਿਆਏ ਸੰਹਿਤਾ-2023 ਦੀਆਂ ਸੰਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ, ਦੋਸ਼ੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਹਨ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ 23 ਜਨਵਰੀ ਤੱਕ ਭੇਜਣ ਦੀ ਹਦਾਇਤ ਕੀਤੀ ਹੈ।
ਚੇਅਰਮੈਨ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਇਹ ਵੀ ਹਦਾਇਤ ਕੀਤੀ ਕਿ ਜੋ ਲੋਕ ਬੱਚੀਆਂ ਦੀਆਂ ਫੋਟੋਆਂ ਖਿੱਚ ਕੇ ਵਾਇਰਲ ਕਰ ਰਹੇ ਹਨ ਉਨ੍ਹਾਂ ਖਿਲਾਫ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ) ਐਕਟ 2015 ਦੇ ਸੈਕਸ਼ਨ 74 ਅਨੁਸਾਰ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾ ਚੇਅਰਮੈਨ ਨੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਬਾਲ ਮਜ਼ਦੂਰੀ ਐਕਟ 1986 ਅਨੁਸਾਰ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਅਮਲ ਵਿੱਚ ਲਿਆ ਕੇ ਫੈਕਟਰੀ ਦੇ ਮਾਲਕ ਅਤੇ ਹੋਰਨਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ 7 ਦਿਨਾਂ ਦੇ ਅੰਦਰ-ਅੰਦਰ ਜਾਣੂ ਕਰਵਾਇਆ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ