Welcome to Canadian Punjabi Post
Follow us on

22

January 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਨਾਂ ਰੱਦਫਿਜੀ ਦੇ ਪ੍ਰਧਾਨ ਮੰਤਰੀ ਨੇ ਕਿਹਾ- ਮੋਦੀ ਬੌਸ ਸਾਹਿਬ ਹਨ, ਦੁਨੀਆਂ ਨੂੰ ਉਨ੍ਹਾਂ ਦੇ ਵਿਕਾਸ ਮਾਡਲ ਨੂੰ ਅਪਣਾਉਣਾ ਚਾਹੀਦਾ ਹੈਭਾਜਪਾ ਆਗੂ ਦੇ ਬਿਆਨ `ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ-ਪੰਜਾਬੀਆਂ ਤੋਂ ਮੁਆਫ਼ੀ ਮੰਗੇ ਭਾਜਪਾਕੇਂਦਰੀ ਕੈਬਿਨਟ ਵੱਲੋਂ ਅਗਲੇ 5 ਸਾਲਾਂ ਲਈ ਨੈਸ਼ਨਲ ਹੈਲਥ ਮਿਸ਼ਨ ਜਾਰੀ ਰੱਖਣ ਨੂੰ ਪ੍ਰਵਾਨਗੀ, ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ
 
ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

January 22, 2025 09:33 AM

ਚੰਡੀਗੜ੍ਹ, 22 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ ਇੱਕ ਪਵਿੱਤਰ ਸਥਾਨ ਹੈ ਅਤੇ ਜਿਸਨੂੰ ਦੁਨੀਆ ਦੇ ਪਹਿਲੇ ਗਣਰਾਜ ਦੇ ਜਨਮ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ।
ਕਾਨਫਰੰਸ ਦੌਰਾਨ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਨੰਦ ਕਿਸ਼ੋਰ ਯਾਦਵ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੀ ਸ਼ਾਨ ਵਧਾਉਣ ਵਿੱਚ ਉਨ੍ਹਾਂ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ। ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਇੱਕ ਇਤਿਹਾਸਕ ਘਟਨਾ ਨਹੀਂ ਹੈ ਸਗੋਂ ਆਧੁਨਿਕ ਲੋਕਤੰਤਰ ਲਈ ਇੱਕ ਨਿਰੰਤਰ ਅਤੇ ਆਪਸੀ ਤਾਲਮੇਲ ਵਾਲੇ ਮਾਰਗਦਰਸ਼ਕ ਢਾਂਚੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਜ਼ਾਦੀ ਲਈ ਲੰਬੇ ਸੰਘਰਸ਼ ਨੂੰ ਦੇਖਦਿਆਂ ਸੰਵਿਧਾਨ ਨੂੰ ਬਰਕਰਾਰ ਰੱਖਣਾ ਨਾ ਸਿਰਫ਼ ਵਿਧਾਨ ਸਭਾ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ਦੀ ਜ਼ਿੰਮੇਵਾਰੀ ਹੈ, ਸਗੋਂ ਹਰ ਭਾਰਤੀ ਨਾਗਰਿਕ ਦਾ ਫਰਜ਼ ਵੀ ਹੈ ।
ਸਪੀਕਰ ਸੰਧਵਾਂ ਨੇ ਬੱਚਿਆਂ ਦੇ ਸਿਲੇਬਸ ਵਿੱਚ ਮੌਜੂਦਾ ਵਿਦਿਅਕ ਸਮੱਗਰੀ ਦੇ ਸੀਮਤ ਦਾਇਰੇ 'ਤੇ ਚਿੰਤਾ ਪ੍ਰਗਟ ਕੀਤੀ, ਜੋ ਜ਼ਰੂਰੀ ਹੋਣ ਦੇ ਬਾਵਜੂਦ ਸੰਸਦ ਅਤੇ ਵਿਧਾਨ ਸਭਾਵਾਂ ਦੇ ਕੰਮਕਾਜ ਦੀ ਸਹੀ ਪ੍ਰਤੀਨਿਧਤਾ ਪ੍ਰਦਾਨ ਕਰਨ ਵਿੱਚ ਅਸਫਲ ਰਹਿੰਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਕੂਲੀ ਬੱਚਿਆਂ ਨੂੰ ਵਿਧਾਨ ਸਭਾਵਾਂ ਦੀ ਅਸਲ ਕਾਰਵਾਈ ਨੂੰ ਦੇਖਣ ਲਈ ਉਤਸ਼ਾਹਿਤ ਕੀਤਾ ਜਾਵੇ, ਜਿਸ ਨਾਲ ਲੋਕਤੰਤਰੀ ਪ੍ਰਕਿਰਿਆ ਬਾਰੇ ਵਧੇਰੇ ਸਮਝ ਅਤੇ ਉਤਸੁਕਤਾ ਪੈਦਾ ਹੋਵੇ। ਇਸ ਉਦੇਸ਼ ਲਈ ਪੰਜਾਬ ਵਿਧਾਨ ਸਭਾ ਵੱਲੋਂ ਵਿਦਿਆਰਥੀਆਂ ਨੂੰ ਸਦਨ ਦੇ ਸੈਸ਼ਨਾਂ ਨੂੰ ਦੇਖਣ ਲਈ ਸੱਦਾ ਦੇਣਾ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਕਦਮ ਨੂੰ ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਲਈ ਸਕਾਰਾਤਮਕ ਦੱਸਿਆ।
ਬਿਹਾਰ ਵਿੱਚ ਆਪਣੇ ਠਹਿਰਾਅ ਦੌਰਾਨ ਸਪੀਕਰ ਸੰਧਵਾਂ ਦਾ ਆਮ ਆਦਮੀ ਪਾਰਟੀ (ਆਪ) ਬਿਹਾਰ ਦੇ ਬੁਲਾਰੇ ਡਾ. ਹੇਮ ਨਾਰਾਇਣ ਵਿਸ਼ਵਕਰਮਾ ਅਤੇ ਆਪ ਨੇਤਾ ਬਬਲੂ ਪ੍ਰਕਾਸ਼ ਨੇ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਭਗਵਾਨ ਬੁੱਧ ਦੀ ਮੂਰਤੀ ਵੀ ਭੇਟ ਕੀਤੀ। ਸ. ਸੰਧਵਾਂ ਨੇ ਵੈਸ਼ਾਲੀ, ਜੋ ਕਿ ਇਤਿਹਾਸਕ ਮਹੱਤਤਾ ਵਾਲੀ ਧਰਤੀ ਹੈ ਅਤੇ ਦੁਨੀਆ ਦੇ ਪਹਿਲੇ ਗਣਰਾਜ ਦਾ ਸਥਾਨ ਹੈ, ਦਾ ਦੌਰਾ ਕਰਨ 'ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਵਿਰਾਸਤ ਦੇ ਵਿਸ਼ਵਵਿਆਪੀ ਪ੍ਰਚਾਰ ਅਤੇ ਸੰਭਾਲ ਦਾ ਸੱਦਾ ਦਿੱਤਾ।
ਸਪੀਕਰ ਸੰਧਵਾਂ ਨੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਨੰਦ ਕਿਸ਼ੋਰ ਯਾਦਵ ਦਾ ਵੀ ਆਪਣੀ ਫੇਰੀ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵੈਸ਼ਾਲੀ ਦੇ ਮਹੱਤਵ ਨੂੰ ਸੁਰਜੀਤ ਕਰਨ ਅਤੇ ਆਲਮੀ ਪੱਧਰ 'ਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ