Welcome to Canadian Punjabi Post
Follow us on

23

January 2025
ਬ੍ਰੈਕਿੰਗ ਖ਼ਬਰਾਂ :
ਬਿਹਾਰ ਵਿਚ ਸਿੱਖਿਆ ਅਫ਼ਸਰ ਦੇ ਘਰੋਂ ਮਿਲੇ ਕਰੋੜਾਂ ਰੁਪਏਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰਟਰੰਪ ਨੇ ਸੀਨ ਕਰਨ ਨੂੰ ਯੂਐੱਸ ਸੀਕ੍ਰੇਟ ਸਰਵਿਸ ਦੇ ਡਾਇਰੈਕਟਰ ਬਣਾਇਆਟਰੰਪ ਨੇ ਕਿਹਾ- ਮੈਂ ਬਾਇਡਨ ਵਾਂਗ ਆਪਣੇ ਲੋਕਾਂ ਨੂੰ ਮੁਆਫ਼ ਨਹੀਂ ਕੀਤਾ, ਅਸੀਂ ਬਹੁਤ ਤਕਲੀਫਾਂ ਝੱਲੀਆਂਟਰੰਪ ਨੇ ਕੀਤਾ ਐਲਾਨ- ਐੱਚ1ਬੀ ਵੀਜ਼ਾ ਨਹੀਂ ਹੋਵੇਗਾ ਬੰਦ
 
ਪੰਜਾਬ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰ

January 23, 2025 08:24 AM

-ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ 'ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ
ਚੰਡੀਗੜ੍ਹ, 23 ਜਨਵਰੀ (ਪੋਸਟ ਬਿਊਰੋ): ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੜਕੀਆਂ ਦਾ ਜਨਮ ਸਮੇਂ ਰਾਸਟਰੀ ਲਿੰਗ ਅਨੁਪਾਤ 2014-15 ਵਿੱਚ 918 ਤੋਂ ਵੱਧ ਕੇ 2023-24 ਵਿੱਚ 930 ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦਾ ਜਨਮ ਅਨੁਪਾਤ 75.51 ਪ੍ਰਤੀਸ਼ਤ ਤੋਂ ਵੱਧ ਕੇ 78 ਪ੍ਰਤੀਸ਼ਤ ਹੋ ਗਿਆ ਹੈ ਜੋ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਸੰਸਥਾਗਤ ਜਣੇਪੇ 61 ਪ੍ਰਤੀਸ਼ਤ ਤੋਂ ਵੱਧ ਕੇ 97.3 ਹੋ ਗਏ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਲਿੰਗ ਅਨੁਪਾਤ ਦੇ ਸੰਤੁਲਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਲੜਕੀਆਂ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਫਰੀਦਕੋਟ ਜ਼ਿਲ੍ਹੇ ਦੀ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ ਕਿ "ਧੀ ਅਣਮੁੱਲੀ ਦਾਤ" ਨੇ ਲੜਕੀਆਂ ਲਈ "ਸਰੀਂਹ ਰਸਮ" ਦਾ ਆਯੋਜਨ ਕਰਕੇ ਪਿਤਾ-ਪੁਰਖੀ ਨਿਯਮਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਥਾ ਜੋ ਰਵਾਇਤੀ ਤੌਰ 'ਤੇ ਮੁੰਡਿਆਂ ਲਈ ਰਾਖਵੀਂ ਹੈ। ਇਸ ਪਹਿਲਕਦਮੀ ਦੇ ਤਹਿਤ, ਨਵਜੰਮੀਆਂ ਲੜਕੀਆਂ ਦੇ ਪਰਿਵਾਰ ਆਪਣੇ ਮੁੱਖ ਦਰਵਾਜ਼ਿਆਂ 'ਤੇ ਸਰੀਂਹ ਜਾਂ ਨਿੰਮ ਰੁੱਖ ਦੇ ਪੱਤੇ ਬੰਨ੍ਹ ਕੇ ਅਤੇ ਬੱਚੇ ਦੇ ਪੈਰਾਂ ਦੇ ਨਿਸ਼ਾਨਾਂ ਨੂੰ ਪਿਆਰੀਆਂ ਯਾਦਾਂ ਵਜੋਂ ਸੁਰੱਖਿਅਤ ਰੱਖ ਕੇ ਲੜਕੀਆਂ ਦੇ ਜਨਮ ਦਾ ਜਸ਼ਨ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਨਵਜੰਮੀਆਂ ਬੱਚੀਆਂ ਦੇ ਜਨਮ ਦਿਨ ਮਨਾਉਣ ਲਈ ਪਿੰਡਾਂ ਵਿੱਚ ਮਠਿਆਈਆਂ ਵੰਡ ਕੇ, ਗਿੱਧਾ ਪਾ ਕੇ ਅਤੇ ਗੀਤ ਗਾ ਕੇ ਸਮਾਗਮ ਕਰਵਾਏ ਗਏ। ਲੜਕੀਆਂ ਨੂੰ ਬੇਬੀ ਕੰਬਲ ਅਤੇ ਗਰੂਮਿੰਗ ਕਿੱਟਾਂ ਦਿੱਤੀਆਂ ਗਈਆਂ ਅਤੇ ਮਾਪਿਆਂ ਨੂੰ ਲੈਮੀਨੇਟਡ ਪੈਰਾਂ ਦੇ ਨਿਸ਼ਾਨ ਦਿੱਤੇ ਗਏ।
ਡਾ. ਬਲਜੀਤ ਕੌਰ ਨੇ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਪੰਜਾਬ ਦੇ ਯਤਨਾਂ ਦੀ ਮਾਨਤਾ ਲੜਕੀਆਂ ਨੂੰ ਸਸ਼ਕਤ ਬਣਾਉਣ ਅਤੇ ਸਮਾਜਿਕ ਧਾਰਨਾਵਾਂ ਨੂੰ ਬਦਲਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਸਮਰਪਿਤ ਹੈ ਕਿ ਸੂਬੇ ਵਿੱਚ ਹਰ ਲੜਕੀ ਦੀ ਕਦਰ ਅਤੇ ਉਸਨੂੰ ਵਧਣ-ਫੁੱਲਣ ਦੇ ਬਰਾਬਰ ਮੌਕੇ ਦਿੱਤੇ ਜਾਣ।
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਨੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਵਿੱਚ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਹੁਸ਼ਿਆਰਪੁਰ ਵਿੱਚ 120 ਕੁੜੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਵਧਾਉਣਾ ਹੈ। ਇਹ ਯਤਨ ਲਿੰਗਕ ਰੂੜ੍ਹੀਵਾਦੀ ਧਾਰਨਾਵਾਂ ਨੂੰ ਤੋੜ ਰਹੇ ਹਨ ਅਤੇ ਔਰਤਾਂ ਵਿੱਚ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਸਮਾਜ ਨੂੰ ਲਿੰਗ-ਸੰਤੁਲਨ ਲਈ ਇਨ੍ਹਾਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ, ''ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਲੜਕੀਆਂ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ਅਤੇ ਵਿਵਹਾਰ 'ਚ ਬਦਲਾਅ ਲਿਆਉਣ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਵਿੱਚੋਂ ਕੁੜੀਆਂ ਨਾਲ ਹੋ ਰਹੇ ਵਿਤਕਰੇ ਨੂੰ ਖਤਮ ਕੀਤਾ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤ ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ