Welcome to Canadian Punjabi Post
Follow us on

23

January 2025
ਬ੍ਰੈਕਿੰਗ ਖ਼ਬਰਾਂ :
ਬਿਹਾਰ ਵਿਚ ਸਿੱਖਿਆ ਅਫ਼ਸਰ ਦੇ ਘਰੋਂ ਮਿਲੇ ਕਰੋੜਾਂ ਰੁਪਏਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰਟਰੰਪ ਨੇ ਸੀਨ ਕਰਨ ਨੂੰ ਯੂਐੱਸ ਸੀਕ੍ਰੇਟ ਸਰਵਿਸ ਦੇ ਡਾਇਰੈਕਟਰ ਬਣਾਇਆਟਰੰਪ ਨੇ ਕਿਹਾ- ਮੈਂ ਬਾਇਡਨ ਵਾਂਗ ਆਪਣੇ ਲੋਕਾਂ ਨੂੰ ਮੁਆਫ਼ ਨਹੀਂ ਕੀਤਾ, ਅਸੀਂ ਬਹੁਤ ਤਕਲੀਫਾਂ ਝੱਲੀਆਂਟਰੰਪ ਨੇ ਕੀਤਾ ਐਲਾਨ- ਐੱਚ1ਬੀ ਵੀਜ਼ਾ ਨਹੀਂ ਹੋਵੇਗਾ ਬੰਦ
 
ਪੰਜਾਬ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ

January 23, 2025 08:25 AM

-ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ
-ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ
ਚੰਡੀਗੜ੍ਹ, 23 ਜਨਵਰੀ (ਪੋਸਟ ਬਿਊਰੋ): ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿੱਧਾ ਕਰਜਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ. ਐਮ. ਡੀ. ਸਕੀਮ ਰਾਹੀਂ ਕੰਮਜੋਰ ਵਰਗ/ਪੱਛੜੀਆਂ ਸ੍ਰੇਣੀਆਂ ਦੀ ਆਰਥਿਕ ਤੌਰ ਤੇ ਮੱਦਦ ਕੀਤੀ ਜਾ ਰਹੀ ਹੈ। ਇਹ ਸਕੀਮਾਂ ਰਾਸਟਰੀ ਕਾਰਪੋਰੇਸ਼ਨਾਂ ਐਨ. ਬੀ. ਸੀ. ਐਫ. ਡੀ. ਸੀ. ਅਤੇ ਐਨ. ਐਮ. ਡੀ. ਐਫ. ਸੀ. ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਤਹਿਤ ਲੋਕਾਂ ਨੂੰ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵੀ ਵਿਅਕਤੀ ਦਾ ਲੋਨ ਪਾਸ ਕੀਤਾ ਜਾਂਦਾ ਹੈ, ਉਸ ਦੀ ਰਕਮ ਸਿੱਧਾ ਉਸਦੇ ਖਾਤੇ ਵਿੱਚ ਭੇਜੀ ਜਾਂਦੀ ਹੈ।
ਚੇਅਰਮੈਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਅੰਮ੍ਰਿਤਸਰ ਅਤੇ ਐਸ.ਏ.ਐਸ.ਨਗਰ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿੱਚ 24 ਜਨਵਰੀ ਨੂੰ, ਪਟਿਆਲਾ 29 ਜਨਵਰੀ, ਫਿਰੋਜ਼ਪੁਰ 30 ਜਨਵਰੀ, ਸੰਗਰੂਰ 31 ਜਨਵਰੀ ਅਤੇ ਬਠਿੰਡਾ 7 ਫਰਵਰੀ ਨੂੰ ਕੈਂਪ ਲਗਾਏ ਜਾਣਗੇ।
ਚੇਅਰਮੈਨ ਸੈਣੀ ਨੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾ ਵਿਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤ ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ